ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ
ਪੱਤਰ ਪ੍ਰੇਰਕ
ਭੀਖੀ, 4 ਜੂਨ
ਪੰਜਾਬ ਦੀ ਨਕਸਲਬਾੜੀ ਲਹਿਰ ਦੇ ਨਾਇਕ ਕਾਮਰੇਡ ਹਾਕਮ ਸਿੰਘ ਸਮਾਓਂ ਦੀ ਚੌਵੀਂ ਵੀਂ ਬਰਸੀ ਮੌਕੇ ਸ਼ਹੀਦ ਬਲਵਿੰਦਰ ਸਿੰਘ ਸਮਾਓ ਤੇ ਮਨੋਜ ਕੁਮਾਰ ਭੀਖੀ ਦੀ ਯਾਦ ਵਿੱਚ ਪੰਜਾਬ ਅੰਦਰ ਫੈਲ ਰਹੇ ਨਸ਼ਿਆਂ ਖ਼ਿਲਾਫ਼ ਸਰਕਾਰੀ ਹਾਈ ਸਕੂਲ ਸਮਾਓਂ ‘ਚ ਭਰਵੀਂ ਕਨਵੈਨਸ਼ਨ ਦੌਰਾਨ ਸਰਕਾਰੀ ਸਕੂਲ ਦੇ ਗੇਟ ਕੋਲ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਤ ਕੀਤਾ ਗਿਆ, ਜਿਸ ਦਾ ਉਦਘਾਟਨ ਮੌਜੂਦਾ ਸਰਪੰਚ ਪਰਮਜੀਤ ਕੌਰ ਸਮਾਓਂ ਵੱਲੋਂ ਕੀਤਾ ਗਿਆ। ਕਨਵੈਨਸ਼ਨ ਦੀ ਪ੍ਰਧਾਨਗੀ ਸੀਪੀਆਈ ਐਮਐਲ ਲਿਬਰੇਸ਼ਨ ਦੇ ਕੌਮੀ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੂਲਦੂ ਸਿੰਘ ਮਾਨਸਾ, ਸਾਬਕਾ ਪੰਚ ਭੂਰਾ ਸਿੰਘ ਸਮਾਓਂ ਤੇ ਕਾਮਰੇਡ ਹਾਕਮ ਸਿੰਘ ਸਮਾਓ ਦੀ ਬੇਟੀ ਦੀਪੀ ਸਮਾਓਂ ਨੇ ਕੀਤੀ। ਇਸ ਮੌਕੇ ਮੁੱਖ ਬੁਲਾਰੇ ਵਜੋਂ ਕਨਵੈਨਸ਼ਨ ਨੂੰ ਸਾਬਕਾ ਸੰਸਦ ਮੈਂਬਰ ਤੇ ਚਿੰਤਕ ਡਾਕਟਰ ਧਰਮਵੀਰ ਗਾਂਧੀ ਨੇ ਸੰਬੋਧਨ ਕੀਤਾ। ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਸਰਕਾਰ ਤੇ ਪੁਲਿਸ ਨਸ਼ੇ ਦੇ ਕਾਲੇਬਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਬਜਾਏ ਉਨ੍ਹਾਂ ਨਾਲ ਗੱਠਜੋੜ ਕਰ ਰਹੀ ਹੈ ਤੇ ਪੁਸ਼ਤਪਨਾਹੀ ਕਰ ਰਹੀ ਹੈ। ਕਨਵੈਨਸ਼ਨ ਦੌਰਾਨ ਸਾਰੀ ਜ਼ਿੰਦਗੀ ਲੋਕ ਲਹਿਰਾਂ ਨੂੰ ਪ੍ਰਣਾਏ ਰਹੇ ਕਿਰਤੀ ਆਗੂ ਬਜ਼ੁਰਗ ਕਾਮਰੇਡ ਮੋਦਨ ਸਿੰਘ ਨੰਗਲ ਕਲਾਂ ਦਾ ਸਨਮਾਨ ਵੀ ਕੀਤਾ।