For the best experience, open
https://m.punjabitribuneonline.com
on your mobile browser.
Advertisement

ਚਣਕੋਈਆਂ ਕਲਾਂ ਵਿੱਚ ਸ਼ਹੀਦ ਮਨਦੀਪ ਸਿੰਘ ਦਾ ਬੁੱਤ ਸਥਾਪਤ

11:19 AM Apr 21, 2024 IST
ਚਣਕੋਈਆਂ ਕਲਾਂ ਵਿੱਚ ਸ਼ਹੀਦ ਮਨਦੀਪ ਸਿੰਘ ਦਾ ਬੁੱਤ ਸਥਾਪਤ
ਬੁੱਤ ਤੋਂ ਪਰਦਾ ਹਟਾਉਂਦੇ ਹੋਏ ਸੰਤ ਬਲਜਿੰਦਰ ਸਿੰਘ ਤੇ ਵਿਧਾਇਕ ਮਨਵਿੰਦਰ ਗਿਆਸਪੁਰਾ।
Advertisement

ਪੱਤਰ ਪ੍ਰੇਰਕ
ਪਾਇਲ, 20 ਅਪਰੈਲ
ਇੱਥੇ ਸ਼ਹੀਦ ਹੌਲਦਾਰ ਮਨਦੀਪ ਸਿੰਘ ਚਣਕੋਈਆਂ ਕਲਾਂ ਦੀ ਪਹਿਲੀ ਬਰਸੀ ਮਨਾਈ ਗਈ ਤੇ ਪਿੰਡ ਵਿੱਚ ਆਦਮ ਕੱਦ ਬੁੱਤ ਸਥਾਪਤ ਕੀਤਾ। ਜ਼ਿਕਰਯੋਗ ਹੈ ਕਿ ਮਨਦੀਪ ਸਿੰਘ 20 ਅਪਰੈਲ 2023 ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਅੰਦਰ ਅਤਿਵਾਦੀ ਹਮਲੇ ’ਚ ਸ਼ਹੀਦ ਹੋ ਗਿਆ ਸੀ। ਅੱਜ ਅਖੰਡ ਪਾਠ ਦੇ ਭੋਗ ਉਪਰੰਤ ਜਥਿਆਂ ਨੇ ਕੀਰਤਨ ਕੀਤਾ। ਇਸ ਸਮੇਂ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਬਲਜਿੰਦਰ ਸਿੰਘ ਜੀ ਮੌਜੂਦਾ ਮੁਖੀ ਸੰਪ੍ਰਦਾਇ ਰਾੜਾ ਸਾਹਿਬ ਵਾਲਿਆਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਪੁੱਜੇ ਹਲਕਾ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਸਮਾਗਮ ਦੀ ਸਮਾਪਤੀ ’ਤੇ ਸ਼ਹੀਦ ਮਨਦੀਪ ਸਿੰਘ ਦੇ ਚਾਚਾ ਸੂਬੇਦਾਰ ਜਸਵੀਰ ਸਿੰਘ, ਚਾਚਾ ਡਾ. ਬੂਟਾ ਸਿੰਘ ਤੇ ਪਰਿਵਾਰ ਵੱਲੋਂ ਕਰਨਲ ਚਰਨ ਸਿੰਘ ਸਮਰਾਲਾ ਨੇ ਸਮੂਹ ਹਾਜ਼ਰੀਨ ਦਾ ਸਮਾਗਮ ਵਿੱਚ ਪੁੱਜਣ ’ਤੇ ਧੰਨਵਾਦ ਕੀਤਾ। ਇਸ ਮੌਕੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਅਤੇ ਹਲਕਾ ਵਿਧਾਇਕ ਗਿਆਸਪੁਰਾ ਨੇ ਸ਼ਹੀਦ ਮਨਦੀਪ ਸਿੰਘ ਦੀ ਯਾਦ ’ਚ ਬਣੀ ਪਾਰਕ ਵਿੱਚ ਜਿੱਥੇ ਤਿਰੰਗਾ ਝੰਡਾ ਲਹਿਰਾਇਆ ਉਥੇ ਹੀ ਸਥਾਪਤ ਕੀਤੇ ਆਦਮ ਕੱਦ ਬੁੱਤ ਤੋਂ ਪਰਦਾ ਹਟਾਇਆ।

Advertisement

Advertisement
Author Image

sukhwinder singh

View all posts

Advertisement
Advertisement
×