ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਕਾਬੂ

07:00 AM Jun 10, 2024 IST

ਪੱਤਰ ਪ੍ਰੇਰਕ
ਸਮਾਣਾ, 9 ਜੂਨ
ਇੱਥੇ ਖੇਤੀ ਮੋਟਰ ਦੀਆਂ ਤਾਰਾਂ ਚੋਰੀ ਕਰਨ ਅਤੇ ਹੋਰ ਸਾਮਾਨ ਦੀ ਭੰਨ ਤੋੜ ਕਰਨ ਦੇ ਮਾਮਲੇ ’ਚ ਸਦਰ ਪੁਲੀਸ ਨੇ ਰਾਜੂ ਸਿੰਘ ਵਾਸੀ ਪਿੰਡ ਡਰੋਲਾ ਅਤੇ ਅਮਰਜੀਤ ਸਿੰਘ ਵਾਸੀ ਟੋਹਾਣਾ (ਹਰਿਆਣਾ) ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏ.ਐਸ.ਆਈ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਿਸਾਨ ਰਣਧੀਰ ਸਿੰਘ ਵਾਸੀ ਪਿੰਡ ਫਤਿਹਮਾਜਰੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 7 ਜੂਨ ਦੀ ਰਾਤ ਮੁਲਜ਼ਮਾਂ ਨੇ ਉਸ ਦੇ ਖੇਤ ਵਿੱਚ ਲੱਗੀ ਬਿਜਲੀ ਦੀ ਮੋਟਰ ਦੇ ਸਾਮਾਨ ਦੀ ਭੰਨ ਤੋੜ ਕੀਤੀ ਅਤੇ ਬਿਜਲੀ ਮੋਟਰ ਦੀ 60 ਫੁੱਟ ਲੰਮੀ ਕੇਬਲ ਤਾਰ ਚੋਰੀ ਕਰ ਕੇ ਫਰਾਰ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਪਿੰਡ ’ਚੋਂ ਚੋਰੀ ਹੋਈਆਂ ਕੇਬਲ ਤਾਰਾਂ ਸਬੰਧੀ ਪੁੱਛਗਿੱਛ ਲਈ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

Advertisement

Advertisement