For the best experience, open
https://m.punjabitribuneonline.com
on your mobile browser.
Advertisement

ਪਰਿਵਾਰ ਨੂੰ ਬੇਹੋਸ਼ ਕਰ ਕੇ ਨਗਦੀ ਤੇ ਸੋਨਾ ਚੋਰੀ

08:56 AM Jul 01, 2023 IST
ਪਰਿਵਾਰ ਨੂੰ ਬੇਹੋਸ਼ ਕਰ ਕੇ ਨਗਦੀ ਤੇ ਸੋਨਾ ਚੋਰੀ
ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਜ਼ੇਰੇ ਇਲਾਜ ਪੀੜਤ ਮੈਂਬਰ। -ਫੋਟੋ: ਜਾਗੋਵਾਲ
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 30 ਜੂਨ
ਪਿੰਡ ਪੁਰਾਣੀਆਂ ਬਾਗੜੀਆਂ ਵਿੱਚ ਨਾਟਕੀ ਢੰਗ ਨਾਲ ਚੋਰੀ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਦਲਜੀਤ ਸਿੰਘ ਹੈਪੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਪੱਤੀ ਨਾਨਕ ਨਗਰ ਵਿੱਚ ਗੁਰਨਾਮ ਸਿੰਘ ਦੇ ਘਰ ਦੇ ਸਾਰੇ ਮੈਂਬਰ ਕੱਲ੍ਹ ਕਰੀਬ ਸ਼ਾਮ 4 ਬੇਹੋਸ਼ ਹੋ ਗਏ। ਬੇਹੋਸ਼ ਹੋਣ ਵਾਲੇ ਮੈਂਬਰਾਂ ਵਿੱਚ ਗੁਰਨਾਮ ਸਿੰਘ, ਪਤਨੀ ਗੁਰਮੀਤ ਕੌਰ, ਨੂੰਹਾਂ ਸਰੋਜ ਬਾਲਾ, ਨਰੇਸ਼ ਕੁਮਾਰੀ, ਰਮਨਪ੍ਰੀਤ ਕੌਰ ਸਨ। ਉਨ੍ਹਾਂ ਦੱਸਿਆ ਕਿ ਗੁਰਨਾਮ ਸਿੰਘ ਦੇ ਪੁੱਤਰ ਜਦੋਂ ਸ਼ਾਮ ਨੂੰ ਕੰਮ ਤੋਂ ਵਾਪਸ ਪਰਤੇ ਤਾਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੇ ਮਾਪੇ ਅਤੇ ਪਤਨੀਆਂ ਘਰ ਅੰਦਰ ਬੇਹੋਸ਼ ਪਈਆਂ ਹਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ। ਉੱਥੇ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਾ ਹੁੰਦਾ ਦੇਖਦੇ ਹੋਏ ਉਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ।
ਗੁਰਨਾਮ ਸਿੰਘ ਦੇ ਪੁੱਤਰ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਜਦੋਂ ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਘਰ ਵਿੱਚੋਂ 80 ਹਾਜ਼ਰ ਰੁਪਏ ਨਗਦ ਅਤੇ 6-7 ਤੋਲੇ ਸੋਨਾ ਗਾਇਬ ਸੀ। ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਜ਼ੇਰੇ ਇਲਾਜ ਪੀੜਤ ਮੈਂਬਰਾਂ ਦੀ ਹਾਲਤ ਹੁਣ ਡਾਕਟਰਾਂ ਵੱਲੋਂ ਠੀਕ ਦੱਸੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਥਾਣਾ ਭੈਣੀ ਮੀਆਂ ਖਾਂ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਥਾਣਾ ਮੁਖੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ ਅਤੇ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਉਹ ਘਟਨਾ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਕਰਨਗੇ।

Advertisement

Advertisement
Tags :
Author Image

sukhwinder singh

View all posts

Advertisement
Advertisement
×