ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿਨ ਦਿਹਾੜੇ ਘਰ ’ਚੋਂ ਨਗਦੀ ਅਤੇ ਚਾਂਦੀ ਦੇ ਗਹਿਣੇ ਚੋਰੀ

10:33 AM Oct 10, 2024 IST

ਪੱਤਰ ਪ੍ਰੇਰਕ
ਕਾਲਾਂਵਾਲੀ, 9 ਅਕਤੂਬਰ
ਪਿੰਡ ਖਿਉਵਾਲੀ ਵਿੱਚ ਚੋਰਾਂ ਨੇ ਦਿਨ ਦਿਹਾੜੇ ਘਰ ਦੇ ਤਾਲੇ ਤੋੜ ਕੇ ਨਗਦੀ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਤੇ ਫਰਾਰ ਹੋ ਗਏ। ਪੁਲੀਸ ਨੇ ਦੁਲੀ ਚੰਦ ਵਾਸੀ ਖਿਉਵਾਲੀ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੁਲੀ ਚੰਦ ਨੇ ਦੱਸਿਆ ਕਿ 8 ਅਕਤੂਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਉਨ੍ਹਾਂ ਦੇ ਘਰ ਵਿੱਚ ਕੋਈ ਨਹੀਂ ਸੀ। ਜਦੋਂ ਉਸ ਦੀ ਪਤਨੀ ਸੋਮਵਤੀ ਘਰ ਆਈ ਤਾਂ ਉਸ ਨੇ ਦੇਖਿਆ ਕਿ ਘਰ ਦਾ ਤਾਲਾ ਟੁੱਟਿਆ ਹੋਇਆ ਸੀ। ਘਰ ਵਿੱਚ ਰੱਖੀ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਤੇ 5 ਹਜ਼ਾਰ ਰੁਪਏ ਅਤੇ ਇੱਕ ਤਿੰਨ ਤੋਲੇ ਚਾਂਦੀ ਦੇ ਗਹਿਣੇ ਗਾਇਬ ਸਨ। ਉਸ ਨੇ ਦੱਸਿਆ ਕਿ ਇੱਕ ਮਹੀਨਾ ਪਹਿਲਾਂ ਵੀ ਉਸਦੇ ਘਰੋਂ 2 ਹਜ਼ਾਰ ਰੁਪਏ ਚੋਰੀ ਹੋ ਗਏ ਸਨ। ਪੁਲੀਸ ਨੇ ਮੁਲਜ਼ਮਾਂ ਨੂੰ ਫੜਨ ਲਈ ਨੇੜਲੇ ਸੀਸੀਟੀਵੀ ਦੀ ਫੁਟੇਜ ਦੀ ਘੋਖ ਸ਼ੁਰੂ ਕਰ ਦਿੱਤੀ ਹੈ।

Advertisement

Advertisement