ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੈਲਰ ਵਿੱਚੋਂ ਝੋਨਾ ਚੋਰੀ

06:31 AM Nov 26, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਨਵੰਬਰ
ਇਥੇ ਇੱਕ ਸ਼ੈਲਰ ਵਿੱਚੋਂ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਦੀ ਖ਼ਬਰ ਹੈ। ਥਾਣਾ ਡੇਹਲੋਂ ਦੀ ਪੁਲੀਸ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੋਇਲ ਐਗਰੋ ਇੰਡਸਟਰੀਜ਼ ਪਿੰਡ ਗੋਪਾਲਪੁਰ ਦੇ ਮਾਲਕ ਸੰਜੀਵ ਕੁਮਾਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਸ਼ੈਲਰ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਉਸ ਨੂੰ ਸ਼ੈਲਰ ਵਿੱਚੋਂ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਸਬੰਧੀ ਜਾਣਕਾਰੀ ਦਿੱਤੀ ਸੀ। ਸੂਚਨਾ ਮਿਲਣ ਮਗਰੋਂ ਜਦੋਂ ਉਹ ਸ਼ੈਲਰ ਪਹੁੰਚਿਆ ਅਤੇ ਉਥੇ ਰੱਖਿਆ ਸਟਾਕ ਚੈੱਕ ਕੀਤਾ ਤਾਂ ਸ਼ੈਲਰ ਦੀ ਕੰਧ ਦੇ ਬਾਹਰ ਕਰੀਬ 150 ਬੋਰੀਆਂ ਖਿੱਲਰੀਆਂ ਪਈਆਂ ਸਨ ਅਤੇ ਜਦੋਂ ਗਿਣਤੀ ਕੀਤੀ ਗਈ ਤਾਂ ਸ਼ੈਲਰ ਦੇ ਅੰਦਰ ਝੋਨੇ ਦੀਆਂ 215 ਬੋਰੀਆਂ ਘੱਟ ਸਨ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰ ਲਿਆ ਹੈ।

Advertisement

Advertisement