ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਵਿਭਾਗ ਵੱਲੋਂ ਖਾਦ ਦੁਕਾਨਾਂ ’ਤੇ ਸਟਾਕ ਦੀ ਚੈਕਿੰਗ

07:59 AM Nov 17, 2024 IST

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 16 ਨਵੰਬਰ
ਖੇਤੀਬਾੜੀ ਅਫ਼ਸਰ ਰਾਜਪੁਰਾ ਜਪਿੰਦਰ ਸਿੰਘ ਪੰਨੂ ਅਤੇ ਤਹਿਸੀਲਦਾਰ ਕੇਸੀ ਦੱਤਾ ਵੱਲੋਂ ਅੱਜ ਸਹਿਕਾਰੀ ਸਭਾਵਾਂ ਮਿਰਜ਼ਾਪੁਰ, ਆਕੜੀ, ਭੇੜ ਵਾਲ, ਪਬਰੀ, ਕੋਟਲਾ, ਨਿਆਮਤਪੁਰ, ਖੇੜੀ ਗੱਜੂ ਸਮੇਤ ਖਾਦ ਵਿਕਰੇਤਾ ਅੰਸ਼ੂ ਫਰਟੀਲਾਈਜ਼ਰ ਏਜੰਸੀ, ਦੀਪਕ ਟਰੇਡਰਜ਼, ਦੰਦਰਾਲਾਂ ਫਰਟੀਲਾਈਜ਼ਰ ਤੇ ਪੈਸਟੀਸਾਈਡ, ਗੁਰੂ ਨਾਨਕ ਪੈਸਟੀਸਾਈਡ, ਗੁਪਤਾ ਫਰਟੀਲਾਈਜ਼ਰ, ਵੀਨੇ ਟਰੇਡ ਤੇ ਸਾਹਨੀ ਫਰਟੀਲਾਈਜ਼ਰ ਦੀ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀਏਪੀ ਦੇ ਬਦਲ ਦੇ ਤੌਰ ’ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫ਼ਸਲਾਂ ਲਈ ਡੀਏਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿੱਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਕਿਸਾਨ ਖਾਦ ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਜ਼ਿਲ੍ਹੇ ਵਿੱਚ ਲਗਾਤਾਰ ਡੀਲਰਾਂ ਦੀਆਂ ਦੁਕਾਨਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ।

Advertisement

Advertisement