Stock Market: ਮਜ਼ਬੂਤ ਆਲਮੀ ਰੁਝਾਨਾਂ ਕਾਰਨ ਸ਼ੁਰੂਆਤੀ ਕਾਰੋਬਾਰ ਦੌਰਾਨ ਬਾਜ਼ਾਰਾਂ ਵਿੱਚ ਤੇਜ਼ੀ
10:22 AM Jun 11, 2025 IST
Advertisement
ਮੁੰਬਈ, 11 ਜੂਨ
ਅਮਰੀਕਾ-ਚੀਨ ਦੇ ਵਪਾਰਕ ਗੱਲਬਾਤ ਲਈ ਆਸ਼ਾਵਾਦੀ ਹੋਣ ਅਤੇ ਵਿਦੇਸ਼ੀ ਫੰਡ ਪ੍ਰਵਾਹ ਦੇ ਵਿਚਕਾਰ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਤੋਂ ਬਾਅਦ ਬੁੱਧਵਾਰ ਨੂੰ ਸੂਚਕਾਂਕ Sensex ਅਤੇ Nifty ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ BSE Sesnsex 118.11 ਅੰਕ ਵਧ ਕੇ 82,509.83 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE Nifty 33.3 ਅੰਕ ਵਧ ਕੇ 25,137.55 ’ਤੇ ਪਹੁੰਚ ਗਿਆ।
ਸੈਂਸੈਕਸ ਫਰਮਾਂ ਵਿੱਚੋਂ ਈਟਰਨਲ, ਰਿਲਾਇੰਸ ਇੰਡਸਟਰੀਜ਼, ਮਹਿੰਦਰਾ ਐਂਡ ਮਹਿੰਦਰਾ, ਟਾਟਾ ਮੋਟਰਜ਼, ਐੱਨਟੀਪੀਸੀ ਅਤੇ ਟਾਟਾ ਸਟੀਲ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਕੋਟਕ ਮਹਿੰਦਰਾ ਬੈਂਕ, ਐੱਚਡੀਐੱਫਸੀ ਬੈਂਕ, ਪਾਵਰ ਗਰਿੱਡ, ਲਾਰਸਨ ਐਂਡ ਟੂਬਰੋ, ਇੰਡਸਇੰਡ ਬੈਂਕ ਅਤੇ ਐਕਸਿਸ ਬੈਂਕ ਪਛੜ ਗਏ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਉੱਚ ਪੱਧਰ ’ਤੇ ਬੰਦ ਹੋਏ। ਐਕਸਚੇਂਜ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਮੰਗਲਵਾਰ ਨੂੰ 2,301.87 ਕਰੋੜ ਰੁਪਏ ਦੇ ਇਕੁਇਟੀ ਖਰੀਦੇ।
ਉਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 6 ਪੈਸੇ ਵਧ ਕੇ 85.51 ’ਤੇ ਪਹੁੰਚ ਗਿਆ। -ਪੀਟੀਆਈ
Advertisement
Advertisement