ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Stock Market: ਕੌਮਾਂਤਰੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਬੈਂਕ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ’ਚ ਤੇਜ਼ੀ

11:26 AM Mar 18, 2025 IST

ਮੁੰਬਈ, 18 ਮਾਰਚ

Advertisement

Stock Market:  ਕੋਮਾਂਤਰੀ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨ ਅਤੇ ਬੈਂਕ ਸ਼ੇਅਰਾਂ ਵਿਚ ਖਰੀਦਦਾਰੀ ਦੇ ਨਾਲ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 490.12 ਅੰਕਾਂ ਦੇ ਉਛਾਲ ਨਾਲ 74,660.07 ’ਤੇ ਪਹੁੰਚ ਗਿਆ। ਐੱਨਐੱਸਈ ਨਿਫਟੀ 162.55 ਅੰਕਾਂ ਦੀ ਤੇਜ਼ੀ ਨਾਲ 22,671.30 ’ਤੇ ਪਹੁੰਚ ਗਿਆ। ਸੈਂਸੈਕਸ ਪੈਕ ਵਿੱਚੋਂ ਆਈਸੀਆਈਸੀਆਈ ਬੈਂਕ, ਜ਼ੋਮੈਟੋ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਮੋਟਰਜ਼, ਲਾਰਸਨ ਐਂਡ ਟੂਬਰੋ, ਹਿੰਦੁਸਤਾਨ ਯੂਨੀਲੀਵਰ, ਪਾਵਰ ਗਰਿੱਡ ਅਤੇ ਅਡਾਨੀ ਪੋਰਟਸ ਸਭ ਤੋਂ ਵੱਧ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ।

ਹਾਲਾਂਕਿ, ਬਜਾਜ ਫਿਨਸਰਵ ਅਤੇ ਬਜਾਜ ਫਾਈਨੈਂਸ ਪਿੱਛੇ ਸਨ। ਏਸ਼ੀਆਈ ਬਾਜ਼ਾਰਾਂ ਵਿੱਚੋਂ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਸਕਾਰਾਤਮਕ ਖੇਤਰ ਵਿੱਚ ਵਪਾਰ ਕਰ ਰਹੇ ਸਨ। ਐਕਸਚੇਂਜ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਨੇ ਸੋਮਵਾਰ ਨੂੰ 4,488.45 ਕਰੋੜ ਰੁਪਏ ਦੇ ਇਕੁਇਟੀ ਵੇਚੇ ਜਦੋਂ ਕਿ ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 6,000.60 ਕਰੋੜ ਰੁਪਏ ਦੀ ਖਰੀਦਦਾਰੀ ਕੀਤੇ।-ਪੀਟੀਆਈ

Advertisement

Advertisement
Tags :
BSEBSE SensexNSEShare MarketStock market