ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Stock Market: RBI ਵੱਲੋਂ ਰੈਪੋ ਦਰਾਂ ਵਿੱਚ ਕਟੌਤੀ ਤੋ ਬਾਅਦ ਸ਼ੇਅਰ ਬਜ਼ਾਰ ਵਿਚ ਤੇਜ਼ੀ

11:21 AM Jun 09, 2025 IST
featuredImage featuredImage

ਮੁੰਬਈ, 9 ਜੂਨ

Advertisement

Stock Market: ਰਿਜ਼ਰਵ ਬੈਂਕ ਨੀਤੀਗਤ ਵਿਆਜ਼ ਦਰ ਵਿਚ ਕਟੌਤੀ ਤੋਂ ਬਾਅਦ ਆਲਮੀ ਬਾਜ਼ਾਰਾਂ ਵਿੱਚ ਤੇਜ਼ੀ ਅਤੇ ਨਿਵੇਸ਼ਕਾਂ ਦੀ ਉਤਸ਼ਾਹੀ ਭਾਵਨਾ ਨੂੰ ਦੇਖਦੇ ਹੋਏ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਇਕੁਇਟੀ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ਼ ਕੀਤੀ ਗਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ BSE ਸੈਂਸੈਕਸ 480.01 ਅੰਕ ਵਧ ਕੇ 82,669 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ NSE ਨਿਫਟੀ 157.05 ਅੰਕ ਵਧ ਕੇ 25,160.10 ’ਤੇ ਪਹੁੰਚ ਗਿਆ।

ਸੈਂਸੈਕਸ ਫਰਮਾਂ ਵਿੱਚੋਂ ਕੋਟਕ ਮਹਿੰਦਰਾ ਬੈਂਕ, ਟਾਟਾ ਮੋਟਰਜ਼, ਐਕਸਿਸ ਬੈਂਕ, ਮਾਰੂਤੀ, ਇਨਫੋਸਿਸ, ਐੱਚਸੀਐੱਲ ਟੈੱਕ, ਟੈੱਕ ਮਹਿੰਦਰਾ ਅਤੇ ਬਜਾਜ ਫਾਈਨੈਂਸ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਸਨ। ਹਾਲਾਂਕਿ ਭਾਰਤੀ ਏਅਰਟੈੱਲ, ਈਟਰਨਲ, ICICI ਬੈਂਕ, ਅਡਾਨੀ ਪੋਰਟਸ ਅਤੇ ਟਾਟਾ ਸਟੀਲ ਪਿੱਛੇ ਰਹੇ। ਏਸ਼ੀਆਈ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225 ਸੂਚਕਾਂਕ, ਸ਼ੰਘਾਈ ਦਾ ਐੱਸਐੱਸਈ ਕੰਪੋਜ਼ਿਟ ਸੂਚਕਾਂਕ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਸਕਾਰਾਤਮਕ ਖੇਤਰ ਵਿੱਚ ਕਾਰੋਬਾਰ ਕਰ ਰਹੇ ਸਨ।
ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 4 ਪੈਸੇ ਡਿੱਗ ਕੇ 85.72 ’ਤੇ ਆ ਗਿਆ। -ਪੀਟੀਆਈ

Advertisement

Advertisement
Tags :
Indian Stock Marketshare Market newsStock market