Stock Market: ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆ
10:48 AM Jun 25, 2025 IST
Advertisement
ਮੁੰਬਈ, 25 ਜੂਨ
Advertisement
ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30-ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 426.79 ਅੰਕਾਂ ਦੀ ਤੇਜ਼ੀ ਨਾਲ 82,481.90 ’ਤੇ ਪਹੁੰਚ ਗਿਆ। 50-ਸ਼ੇਅਰਾਂ ਵਾਲਾ ਐੱਨਐੱਸਈ ਨਿਫਟੀ 123.25 ਅੰਕਾਂ ਦੀ ਤੇਜ਼ੀ ਨਾਲ 25,167.60 ’ਤੇ ਪਹੁੰਚ ਗਿਆ। 30-ਸੈਂਸੈਕਸ ਫਰਮਾਂ ਵਿੱਚੋਂ ਟਾਈਟਨ, ਐੱਚਸੀਐੱਲ ਟੈੱਕ, ਰਿਲਾਇੰਸ ਇੰਡਸਟਰੀਜ਼, ਅਲਟਰਾਟੈੱਕ ਸੀਮਿੰਟ, ਹਿੰਦੁਸਤਾਨ ਯੂਨੀਲੀਵਰ ਅਤੇ ਟਾਟਾ ਸਟੀਲ ਪ੍ਰਮੁੱਖ ਲਾਭਾਂ ਵਿੱਚ ਸ਼ਾਮਲ ਸਨ। ਕੋਟਕ ਮਹਿੰਦਰਾ ਬੈਂਕ ਅਤੇ ਆਈਸੀਆਈਸੀਆਈ ਬੈਂਕ ਪਿੱਛੇ ਰਹੇ।
ਉੱਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 13 ਪੈਸੇ ਵਧ ਕੇ 85.92 ’ਤੇ ਪਹੁੰਚ ਗਿਆ। -ਪੀਟੀਆਈ
Advertisement
Advertisement
Advertisement