For the best experience, open
https://m.punjabitribuneonline.com
on your mobile browser.
Advertisement

Stocks ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ

10:31 AM May 21, 2025 IST
stocks ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ
Advertisement
ਮੁੰਬਈ, 21 ਮਈ
Advertisement

ਘਰੇਲੂ ਸ਼ੇਅਰ ਬਾਜ਼ਾਰ ਸੈਂਸੈਕਸ ਤੇ ਨਿਫਟੀ ਵਿਚ ਪਿਛਲੇ ਸੈਸ਼ਨ ਵਿਚ ਭਾਰੀ ਗਿਰਾਵਟ ਮਗਰੋਂ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦੇਖਣ ਨੂੰ ਮਿਲੀ। ਬੰਬੇ ਸਟਾਕ ਐਕਸਚੇਂਜ (BSE) ਦਾ Sensex ਸ਼ੁਰੂਆਤੀ ਕਾਰੋਬਾਰ ਵਿਚ 267.68 ਅੰਕ ਚੜ੍ਹ ਕੇ 81,454.12 ਅੰਕਾਂ ਜਦੋਂਕਿ ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ 82.25 ਅੰਕ ਚੜ੍ਹ ਕੇ 24,766.15 ਨੁਕਤਿਆਂ ’ਤੇ ਪਹੁੰਚ ਗਿਆ।

Advertisement
Advertisement

Sensex ਵਿਚ ਸ਼ਾਮਲ 30 ਕੰਪਨੀਆਂ ਵਿਚੋਂ ਨੈਸਲੇ, ਐੱਚਡੀਐੱਫਸੀ ਬੈਂਕ, ਹਿੰਦੁਸਤਾਨ ਯੂਨੀਲੀਵਰ, ਮਾਰੂਤੀ, ਅਲਟਰਾਟੈੱਕ ਸੀਮਿੰਟ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ, ਟਾਟਾ ਕੰਸਲਟੈਂਸੀ ਸਰਵਸਿਜ਼, ਟਾਟਾ ਮੋਟਰਜ਼ ਤੇ ਭਾਰਤੀ ਸਟੇਟ ਬੈਂਕ ਸਭ ਤੋਂ ਵੱਧ ਮੁਨਾਫੇ ਵਿਚ ਰਹੇ।

ਈਟਰਨਲ, ਇੰਡਸਇੰਡ ਬੈਂਕ, ਅਡਾਨੀ ਪੋਰਟਸ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰਾਂ ਵਿੱਚ ਗਿਰਾਵਟ ਆਈ। ਏਸ਼ਿਆਈ ਬਾਜ਼ਾਰਾਂ ਵਿੱਚ, ਸ਼ੰਘਾਈ ਐੱਸਐੱਸਈ ਕੰਪੋਜ਼ਿਟ, ਹਾਂਗ ਕਾਂਗ ਦਾ ਹੈਂਗ ਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ ਵਿੱਚ ਸਨ ਜਦੋਂ ਕਿ ਜਾਪਾਨ ਦਾ ਨਿੱਕੇਈ 225 ਘਾਟੇ ਵਿੱਚ ਸੀ। ਮੰਗਲਵਾਰ ਨੂੰ ਜ਼ਿਆਦਾਤਰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। ਉਧਰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 9 ਪੈਸੇ ਡਿੱਗ ਕੇ 85.67 ਨੂੰ ਪਹੁੰਚ ਗਿਆ। -ਪੀਟੀਆਈ

Advertisement
Tags :
Author Image

Advertisement