Stocks ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਸ਼ੁਰੂਆਤੀ ਕਾਰੋਬਾਰ ’ਚ ਤੇਜ਼ੀ
ਮੁੰਬਈ, 19 ਮਾਰਚ
Stocks ਏਸ਼ਿਆਈ ਸ਼ੇਅਰ ਬਾਜ਼ਾਰਾਂ ਵਿਚ ਮਜ਼ਬੂਤ ਰੁਖ਼ ਤੇ ਤਾਜ਼ਾ ਵਿਦੇਸ਼ੀ ਪੂੰਜੀ ਨਿਵੇਸ਼ ਦਰਮਿਆਨ ਬੁੱਧਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਤੇਜ਼ੀ ਨਾਲ ਕਾਰੋਬਾਰ ਦੀ ਸ਼ੁਰੂਆਤ ਹੋਈ।
ਬੰਬੇ ਸਟਾਕ ਐਕਸਚੇਂਜ (BSE) ਦਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿਚ 172.43 ਅੰਕ ਚੜ੍ਹ ਕੇ 75,473.69 ਦੇ ਪੱਧਰ ’ਤੇ ਪਹੁੰਚ ਗਿਆ।
ਉਧਰ ਐੱਨਐੱਸਈ (NSE) ਦਾ ਨਿਫਟੀ 54 ਨੁਕਤਿਆਂ ਦੇ ਵਾਧੇ ਨਾਲ 22,888.30 ਅੰਕ ’ਤੇ ਰਿਹਾ। Sensex ਵਿੱਚ ਸੂਚੀਬੱਧ 30 ਕੰਪਨੀਆਂ ਵਿੱਚੋਂ, ਜ਼ੋਮੈਟੋ, ਟਾਟਾ ਸਟੀਲ, ਐਨਟੀਪੀਸੀ, ਇੰਡਸਇੰਡ ਬੈਂਕ, ਬਜਾਜ ਫਾਇਨਾਂਸ, ਸਟੇਟ ਬੈਂਕ ਆਫ਼ ਇੰਡੀਆ, ਅਡਾਨੀ ਪੋਰਟਸ ਅਤੇ ਭਾਰਤੀ ਏਅਰਟੈੱਲ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਸਨ।
ਹਾਲਾਂਕਿ ਟਾਟਾ ਕੰਸਲਟੈਂਸੀ ਸਰਵਿਸਿਜ਼, ਇਨਫੋਸਿਸ, ਐੱਚਸੀਐੱਲ ਟੈੱਕ, ਟੈੱਕ ਮਹਿੰਦਰਾ ਅਤੇ ਸਨ ਫਾਰਮਾ ਦੇ ਸ਼ੇਅਰ ਘਾਟੇ ਵਿੱਚ ਸਨ।
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਹਾਂਗ ਕਾਂਗ ਦਾ ਹੈਂਗ ਸੇਂਗ ਅਤੇ ਜਾਪਾਨ ਦਾ ਨਿੱਕੇਈ ਲਾਭ ਵਿੱਚ ਸਨ, ਜਦੋਂ ਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ ਵਿੱਚ ਸੀ।
ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਝਾਨ ਨਾਲ ਬੰਦ ਹੋਏ। -ਪੀਟੀਆਈ