Stocks ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਨ ਮਗਰੋੋਂ ਡਿੱਗਿਆ
ਹਾਲਾਂਕਿ ਬਾਅਦ ਵਿੱਚ ਦੋਵੇਂ ਬੈਂਚਮਾਰਕ ਸੂਚਕਾਂਕ ਸ਼ੁਰੂਆਤੀ ਲਾਭ ਛੱਡ ਕੇ ਹੇਠਾਂ ਕਾਰੋਬਾਰ ਕਰ ਰਹੇ ਸਨ। BSE ਬੈਂਚਮਾਰਕ 174.24 ਅੰਕ ਡਿੱਗ ਕੇ 79,627.19 ’ਤੇ ਅਤੇ ਨਿਫਟੀ 94.35 ਅੰਕ ਡਿੱਗ ਕੇ 24,152.35 ’ਤੇ ਕਾਰੋਬਾਰ ਕਰ ਰਿਹਾ ਸੀ।
ਸੈਂਸੈਕਸ ਫਰਮਾਂ ਵਿੱਚੋਂ ਐਕਸਿਸ ਬੈਂਕ ਵਿੱਚ 3.50 ਪ੍ਰਤੀਸ਼ਤ ਦੀ ਗਿਰਾਵਟ ਆਈ ਜਦੋਂ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਕਰਜ਼ਦਾਤਾ ਨੇ ਮਾਰਚ ਤਿਮਾਹੀ ਦੇ ਮੁਨਾਫ਼ੇ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜੋ ਇੱਕ ਸਾਲ ਪਹਿਲਾਂ ਦੀ ਮਿਆਦ ਦੇ 7,130 ਕਰੋੜ ਰੁਪਏ ਤੋਂ 7,117 ਕਰੋੜ ਰੁਪਏ ਹੋ ਗਿਆ।
ਅਡਾਨੀ ਪੋਰਟਸ, ਬਜਾਜ ਫਾਇਨਾਂਸ, ਬਜਾਜ ਫਿਨਸਰਵ, ਟਾਟਾ ਮੋਟਰਜ਼, ਟੈਕ ਮਹਿੰਦਰਾ ਅਤੇ ਈਟਰਨਲ ਵੀ ਪਛੜਨ ਵਾਲਿਆਂ ਵਿੱਚ ਸ਼ਾਮਲ ਸਨ।
ਹਾਲਾਂਕਿ, ਟਾਟਾ ਕੰਸਲਟੈਂਸੀ ਸਰਵਿਸਿਜ਼, ਇਨਫੋਸਿਸ, ਰਿਲਾਇੰਸ ਇੰਡਸਟਰੀਜ਼, ਐਚਸੀਐਲ ਟੈਕ, ਐਚਡੀਐਫਸੀ ਬੈਂਕ ਅਤੇ ਆਈਸੀਆਈਸੀਆਈ ਬੈਂਕ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਸਨ।
ਏਸ਼ਿਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ ਇੰਡੈਕਸ, ਟੋਕੀਓ ਦਾ ਨਿੱਕੇਈ 225, ਸ਼ੰਘਾਈ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਸਕਾਰਾਤਮਕ ਖੇਤਰ ਵਿੱਚ ਕਾਰੋਬਾਰ ਕਰ ਰਹੇ ਸਨ।
ਇਸ ਦੌਰਾਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 25 ਪੈਸੇ ਵਧ ਕੇ 85.08 ’ਤੇ ਪਹੁੰਚ ਗਿਆ। -ਪੀਟੀਆਈ