ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Stocks ਪਾਕਿਸਤਾਨ ’ਤੇ ਮਿਜ਼ਾਈਲ ਹਮਲੇ ਮਗਰੋਂ ਸ਼ੇਅਰ ਬਾਜ਼ਾਰ ਵਿਚ ਉਤਰਾਅ ਚੜ੍ਹਾਅ

10:28 AM May 07, 2025 IST
featuredImage featuredImage

ਮੁੰਬਈ, 7 ਮਈ
ਭਾਰਤ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕਾਂਕ ਸੈਂਸੈਕਸ(Sensex) ਅਤੇ ਨਿਫਟੀ (Nifty) ਵਿੱਚ ਵੱਡਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ। ਉਧਰ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ 31 ਪੈਸੇ ਡਿੱਗ ਕੇ 84.66 ਦੇ ਪੱਧਰ ਨੂੰ ਪਹੁੰਚ ਗਿਆ।

Advertisement

ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਦਿਨ ਦੇ ਉੱਚ ਪੱਧਰ 80,844.63 ’ਤੇ ਗਿਆ ਤੇ ਮਗਰੋਂ ਹੇਠਲੇ ਪੱਧਰ 79,937.48 ’ਤੇ ਪਹੁੰਚ ਗਿਆ। ਨਿਫਟੀ 24,449.60 ਦੇ ਉੱਚ ਪੱਧਰ ਅਤੇ 24,220 ਦੇ ਹੇਠਲੇ ਪੱਧਰ ’ਤੇ ਪਹੁੰਚ ਗਿਆ। ਜੀਓਜੀਤ ਇਨਵੈਸਟਮੈਂਟਸ ਲਿਮਟਿਡ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀਕੇ ਵਿਜੈ ਕੁਮਾਰ ਨੇ ਕਿਹਾ ਕਿ ਭਾਰਤ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਨਾਲ ਬਾਜ਼ਾਰ ਦੇ ਅਸਰਅੰਦਾਜ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਬਾਜ਼ਾਰ ਨੂੰ ਇਸ ਬਾਰੇ ਪਹਿਲਾ ਹੀ ਅੰਦੇਸ਼ਾ ਸੀ।

ਸੈਂਸੈਕਸ ਫਰਮਾਂ ਵਿੱਚੋਂ, ਐਚਸੀਐਲ ਟੈਕ, ਏਸ਼ੀਅਨ ਪੇਂਟਸ, ਹਿੰਦੁਸਤਾਨ ਯੂਨੀਲੀਵਰ, ਸਨ ਫਾਰਮਾ, ਅਲਟਰਾਟੈਕ ਸੀਮੈਂਟ ਅਤੇ ਨੈਸਲੇ ਪਛੜਨ ਵਾਲਿਆਂ ਵਿੱਚ ਸ਼ਾਮਲ ਸਨ। ਟਾਟਾ ਮੋਟਰਜ਼, ਸਟੇਟ ਬੈਂਕ ਆਫ਼ ਇੰਡੀਆ, ਐਚਡੀਐਫਸੀ ਬੈਂਕ, ਇੰਡਸਇੰਡ ਬੈਂਕ, ਬਜਾਜ ਫਾਇਨਾਂਸ ਅਤੇ ਪਾਵਰ ਗਰਿੱਡ ਦੇ ਸ਼ੇਅਰ ਮੁਨਾਫੇ ਵਿਚ ਰਹੇ। ਏਸ਼ਿਆਈ ਬਾਜ਼ਾਰ ਵਿੱਚ ਦੱਖਣੀ ਕੋਰੀਆ ਦਾ ਕੋਸਪੀ, ਸ਼ੰਘਾਈ ਦਾ ਐਸਐਸਈ ਕੰਪੋਜ਼ਿਟ ਇੰਡੈਕਸ, ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਸਕਾਰਾਤਮਕ ਰਹੇ ਜਦੋਂ ਕਿ ਜਾਪਾਨ ਦਾ ਨਿੱਕੇਈ 225 ਹੇਠਾਂ ਵਪਾਰ ਕਰ ਰਿਹਾ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਹੇਠਾਂ ਬੰਦ ਹੋਏ। -ਪੀਟੀਆਈ

Advertisement

Advertisement
Tags :
indian rupeeSensex and Nifty