ਚੋਰੀ ਦਾ ਮੋਟਰਸਾਈਕਲ ਤੇ ਚੀਨੀ ਡੋਰ ਦੇ ਗੱਟੂ ਬਰਾਮਦ
07:28 AM Feb 02, 2025 IST
Advertisement
Advertisement
ਸੁਨਾਮ ਊਧਮ ਸਿੰਘ ਵਾਲਾ: ਇੱਥੋਂ ਦੀ ਪੁਲੀਸ ਨੇ ਇਕ ਵਿਅਕਤੀ ਕੋਲੋਂ ਚੋਰੀ ਦੇ ਮੋਟਰਸਾਈਕਲ ਸਮੇਤ 25 ਗੱਟੂ ਚੀਨੀ ਡੋਰ ਬਰਾਮਦ ਕੀਤੀ ਹੈ। ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੂੰ ਗਸ਼ਤ ਦੌਰਾਨ ਇਤਲਾਹ ਮਿਲੀ ਸੀ ਕਿ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਪਿੰਡ ਕੁਲਾਰ ਖੁਰਦ ਚੋਰੀ ਦੇ ਮੋਟਰਸਾਈਕਲ ’ਤੇ ਪਿੰਡ ਰਵਿਦਾਸਪੁਰਾ ਟਿੱਬੀ ਵਿੱਚ ਚੀਨੀ ਡੋਰ ਵੇਚਣ ਆ ਰਿਹਾ ਹੈ। ਡੀਐੱਸਪੀ ਖਹਿਰਾ ਨੇ ਕਿਹਾ ਕਿ ਸਹਾਇਕ ਥਾਣੇਦਾਰ ਸ਼ਾਮ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਤੁਰੰਤ ਨਾਕਾਬੰਦੀ ਕਰਕੇ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਕੁਲਾਰ ਖੁਰਦ ਨੂੰ ਕਾਬੂ ਕਰ ਲਿਆ ਗਿਆ। ਪੁਲੀਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement