ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਵਿੱਚੋਂ ਪਾਣੀ ਦੀਆਂ ਟੈਂਕੀਆਂ ਤੇ ਟੂਟੀਆਂ ਚੋਰੀ

08:48 AM Jun 15, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 14 ਜੂਨ
ਗਰਮੀਆਂ ਦੀਆਂ ਛੁੱਟੀਆਂ ਦਾ ਨਾਜਾਇਜ਼ ਫਾਇਦਾ ਉਠਾਉਂਦਿਆਂ ਚੋਰ ਸਥਾਨਕ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਦਿਨ ਦਿਹਾੜੇ ਸਾਰੀਆਂ ਟੂਟੀਆਂ ਪੁੱਟ ਕੇ ਲੈ ਗਏ ਅਤੇ ਵਾਸ਼ਵੇਸ਼ਨ ਵੀ ਤੋੜ ਗਏ। ਸਕੂਲ ਦੇ ਪ੍ਰਬੰਧਕਾਂ ਨੇ ਪੁਲੀਸ ਨੂੰ ਸੂਚਿਤ ਕਰਦਿਆਂ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਸੌਂਪ ਦਿੱਤੀ ਹੈ। ਇਸ ਵਿੱਚ ਪ੍ਰਬੰਧਕਾਂ ਨੇ ਚੋਰ ਦੀ ਪਛਾਣ ਹੋਣ ਬਾਰੇ ਵੀ ਜ਼ਿਕਰ ਕੀਤਾ ਹੈ। ਪ੍ਰਿੰਸੀਪਲ ਅਮਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਨੁਸਾਰ ਇੱਕ ਲੜਕਾ ਬੀਤੇ ਦਿਨ ਸਕੂਲ ਵਿੱਚ ਦਾਖ਼ਲ ਹੋਇਆ ਅਤੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਅਤੇ 25 ਸਟੀਲ ਦੀਆਂ ਟੂਟੀਆਂ ਪੁੱਟ ਕੇ ਲੈ ਗਿਆ। ਟੂਟੀਆਂ ਪੁੱਟਣ ਸਮੇਂ ਚੋਰ ਨੇ ਵਾਸ਼ਵੇਸ਼ਨ ਤੋੜ ਦਿੱਤੇ ਅਤੇ ਫਿਟਿੰਗ ਨੂੰ ਵੀ ਕਾਫੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਲਗਭਗ 25 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ ਅਤੇ ਇਨ੍ਹਾਂ ਨੂੰ ਠੀਕ ਕਰਵਾਉਣ ’ਤੇ ਵੀ ਵੱਡਾ ਖਰਚਾ ਆਵੇਗਾ ਅਤੇ ਸਮੇਂ ਦੀ ਬਰਬਾਦੀ ਹੋਵੇਗੀ। ਉਨ੍ਹਾਂ ਪੁਲੀਸ ਨੂੰ ਅਪੀਲ ਕੀਤੀ ਕਿ ਚੋਰ ਨੂੰ ਕਾਬੂ ਕਰ ਕੇ ਸਾਮਾਨ ਬਰਾਮਦ ਕਰਵਾਇਆ ਜਾਵੇ ਅਤੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

Advertisement

Advertisement