For the best experience, open
https://m.punjabitribuneonline.com
on your mobile browser.
Advertisement

ਟਰੈਕਟਰਾਂ ’ਤੇ ਸਟੰਟ ਕਰਨ ’ਤੇ ਰੋਕ ਲਾਈ

07:01 AM Aug 25, 2024 IST
ਟਰੈਕਟਰਾਂ ’ਤੇ ਸਟੰਟ ਕਰਨ ’ਤੇ ਰੋਕ ਲਾਈ
Advertisement

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਅਤੇ ਸਟੰਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਪਾਲਣਾ ਲਈ ਜ਼ਿਲ੍ਹਾ ਪੁਲੀਸ ਮੁਖੀ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸੂਬੇ ਅੰਦਰ ਬੀਤੇ ਸਮੇਂ ਦੌਰਾਨ ਕੁਝ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ, ਸਟੰਟ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਲਈ ਮਨਾਹੀ ਦੇ ਹੁਕਮ 8 ਅਕਤੂਬਰ ਤੱਕ ਲਾਗੂ ਰਹਿਣਗੇ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement