ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਮਸ਼ਾਨਘਾਟ ’ਤੇ ਕਬਜ਼ੇ ਖ਼ਿਲਾਫ਼ ਕੌਮੀ ਮਾਰਗ ’ਤੇ ਆਵਾਜਾਈ ਰੋਕੀ

07:46 AM Jul 05, 2024 IST
ਅੰਮ੍ਰਿਤਸਰ-ਕਸ਼ਮੀਰ ਕੌਮੀ ਮਾਰਗ ’ਤੇ ਧਰਨਾ ਦਿੰਦੇ ਹੋਏ ਲੋਕ।

ਦਲਬੀਰ ਸੱਖੋਵਾਲੀਆ
ਬਟਾਲਾ, 4 ਜੁਲਾਈ
ਇੱਥੇ ਅੰਮ੍ਰਿਤਸਰ-ਕਸ਼ਮੀਰ ਰੋਡ ’ਤੇ ਸਥਿਤ ਪਿੰਡ ਖੋਖਰ ਫੌਜੀਆਂ ਦੇ ਸ਼ਮਸ਼ਾਨ ਘਾਟ ’ਤੇ ਇੱਕ ਡੇਰੇ ਦੇ ਸਮਰਥਕਾਂ ਵੱਲੋਂ ਕਥਿਤ ਕਬਜ਼ਾ ਕਰਨ ਖ਼ਿਲਾਫ਼ ਪਿੰਡ ਦੇ ਲੋਕਾਂ ਨੇ ਸੜਕ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਪਿੰਡ ਦੇ ਲੋਕਾਂ ਦੀ ਮੰਗ ਹੈ ਕਿ ਸ਼ਮਸ਼ਾਨਘਾਟ ਨੂੰ ਜਿਉਂ ਦਾ ਤਿਉਂ ਰੱਖਿਆ ਜਾਵੇ।
ਲਗਪਗ ਚਾਰ ਘੰਟੇ ਤੱਕ ਚੱਲੇ ਧਰਨੇ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਪਿੰਡ ਖੋਖਰ ਫੌਜੀਆਂ ਦੇ ਸੂਬੇਦਾਰ ਮੇਜਰ ਹਰਦੇਵ ਸਿੰਘ, ਸਾਬਕਾ ਸਰਪੰਚ ਸੂਬੇਦਾਰ ਅਵਤਾਰ ਸਿੰਘ, ਹਰਭਜਨ ਸਿੰਘ, ਬੀਬੀ ਕੁਲਵੰਤ ਕੌਰ ਤੇ ਬੀਬੀ ਸੁਖਵਿੰਦਰ ਕੌਰ ਦਾ ਕਹਿਣਾ ਹੈ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਉੱਤੇ ਸ਼ਮਸ਼ਾਨ ਘਾਟ ਬਣਿਆ ਹੋਇਆ ਹੈ, ਜਿੱਥੇ ਪਿਛਲੇ ਸੱਤ ਦਹਾਕਿਆਂ ਤੋਂ ਪਿੰਡ ਦੇ ਲੋਕ ਮ੍ਰਿਤਕਾਂ ਦਾ ਸਸਕਾਰ ਕਰਦੇ ਆ ਰਹੇ ਹਨ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਮਸ਼ਾਨ ਘਾਟ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਬਣਾ ਕੇ ਸ਼ਮਸ਼ਾਨ ਘਾਟ ਨੂੰ ਗੁਰਦੁਆਰਾ ਸਾਹਿਬ ਵਿੱਚ ਮਿਲਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਧਰਨਾਕਾਰੀਆਂ ਨੇ ਕਿਹਾ ਕਿ ਬੀਤੀ ਰਾਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸ਼ਮਸ਼ਾਨ ਘਾਟ ਨੂੰ ਢਾਹ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦੂਜੇ ਪਾਸੇ ਬਾਬਾ ਸ਼ਿਵ ਸਿੰਘ ਦੇ ਕਰੀਬੀ ਸ਼ਰਧਾਲੂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਬਾਬਾ ਜੀ ਨੇ ਦੋ ਕਨਾਲ ਜਗ੍ਹਾ ਪਿੰਡ ਖੋਖਰ ਫੌਜੀਆਂ ਦੀ ਜੂਹ ਵਿੱਚ ਲੈ ਕੇ ਦਿੱਤੀ ਹੈ, ਜਿੱਥੇ ਸਸਕਾਰ ਲਈ ਦੋ ਥੜ੍ਹੇ ਵੀ ਬਣਾਏ ਗਏ ਹਨ। ਇਹ ਸਭ 2022 ’ਚ ਪੰਚਾਇਤ ਦੀ ਸਹਿਮਤੀ ਨਾਲ ਕੀਤਾ ਗਿਆ। ਉਸ ਸਮੇਂ ਪਿੰਡ ਦੇ ਕਿਸੇ ਬਾਸ਼ਿੰਦੇ ਨੇ ਕੋਈ ਇਤਰਾਜ਼ ਨਹੀਂ ਕੀਤਾ ਪਰ ਹੁਣ ਧੜੇਬਾਜ਼ੀ ਕਾਰਨ ਪਿੰਡ ਦੀ ਇੱਕ ਧਿਰ ਇਤਰਾਜ਼ ਕਰਨ ਲੱਗ ਪਈ। ਅੱਜ ਧਰਨੇ ਦੌਰਾਨ ਇਹ ਸਭ ਕਾਗਜ਼ਾਤ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿਖਾਏ ਗਏ। ਸ਼ਰਧਾਲੂ ਨੇ ਦੱਸਿਆ ਕਿ ਇਸ ਸਥਾਨ ’ਤੇ ਬਾਬਾ ਹਜ਼ਾਰਾ ਸਿੰਘ ਦੇ ਕਰੀਬੀ ਸੇਵਕ ਸ਼ਹੀਦ ਮੱਖਣ ਸਿੰਘ ਦਾ 1988 ’ਚ ਸਸਕਾਰ ਕੀਤਾ ਗਿਆ ਸੀ ਜਿਸ ਦੀ ਯਾਦ ’ਚ ਇੱਥੇ ਬਾਬਾ ਸ਼ਿਵ ਸਿੰਘ ਨੇ ਗੁਰਦੁਆਰਾ ਸਾਹਿਬ ਬਣਾਇਆ।

Advertisement

ਮਾਮਲੇ ਦੀ ਜਾਂਚ ਕਰਾਂਗੇ: ਡੀਐੱਸਪੀ

ਡੀਐੱਸਪੀ ਫਤਿਹਗੜ੍ਹ ਚੂੜੀਆਂ ਖੁਸ਼ਬੀਰ ਕੌਰ ਅਤੇ ਥਾਣਾ ਸਦਰ ਦੇ ਐੱਸਐੱਚ ਓ ਸੁਖਜਿੰਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਮਾਮਲੇ ਦੀ ਜਾਂਚ ਕਰਨਗੇ ਅਤੇ ਜਾਂਚ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕਰਨਗੇ।

Advertisement
Advertisement
Advertisement