ਡੀਏਵੀ ਸਕੂਲ ’ਚ ਕਹਾਣੀ ਸੁਣਾਉਣ ਦੇ ਮੁਕਾਬਲੇ
07:30 AM Nov 27, 2024 IST
ਮਾਨਸਾ:
Advertisement
ਡੀਏਵੀ ਸਕੂਲ ਮਾਨਸਾ ਵਿੱਚ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਤੇ ਬੋਲਣ ਦੀ ਕਲਾ ਨੂੰ ਵਿਕਸਤ ਕਰਨ ਦੇ ਉਦੇਸ਼ ਨਾਲ ਐਲਕੇਜੀ ਤੋਂ ਦੂਜੀ ਜਮਾਤ ਤੱਕ ਕਹਾਣੀ ਸੁਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਪ੍ਰੋਪਸ ਰਾਹੀਂ ਸਿੱਖਿਆਦਾਇਕ ਕਹਾਣੀਆਂ ਸੁਣਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਕਹਾਣੀਆਂ ਦਾ ਮਹੱਤਵ ਬਹੁਤ ਜ਼ਿਆਦਾ ਹੋ ਗਿਆ ਹੈ, ਕਿਉਂਕਿ ਛੋਟੇ ਬੱਚੇ ਮੋਬਾਈਲ ਫੋਨ ਅਤੇ ਟੀਵੀ ਵਿੱਚ ਆਪਣਾ ਬਚਪਨ ਬਰਬਾਦ ਕਰ ਰਹੇ ਹਨ ਅਤੇ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਕਹਾਣੀਆਂ ਕੇਵਲ ਮਨੋਰੰਜਨ ਹੀ ਨਹੀਂ ਸਗੋਂ ਮਨ ਅਤੇ ਦਿਮਾਗ ਵਿੱਚ ਜਾਣਕਾਰੀ ਭਰਪੂਰ ਅਤੇ ਆਦਰਸ਼ਕ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਦਾ ਇੱਕ ਸਰਲ ਮਾਧਿਅਮ ਵੀ ਹਨ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement