ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਮਾਮਲਾ: ਡੀਸੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

09:08 AM Oct 16, 2024 IST

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 15 ਅਕਤੂਬਰ
ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐੱਸਐੱਚਓਜ਼/ਬੀਟ ਅਫਸਰਾਂ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਵਿੱਚ ਕੇਸ ਦਾਇਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਜ਼ਿੰਮੇਵਾਰ ਵਿਅਕਤੀਆਂ ਸਮੇਤ ਅਧਿਕਾਰੀਆਂ ਨੂੰ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ’ਤੇ ਜਵਾਬ ਦਾਇਰ ਕਰਨਾ ਹੋਵੇਗਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਹੈਲਪਲਾਈਨ ਨੰਬਰ 0183-2229125 ’ਤੇ ਸੰਪਰਕ ਕਰਨ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜੋਤੀ ਬਾਲਾ ਅਤੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ ਜਦੋਂ ਇਸ ਲੋਪੋਕੇ ਵਿਖੇ ਜਾਂਚ ਕਰ ਰਹੇ ਸਨ ਤਾਂ ਉਨ੍ਹਾਂ ਪਰਾਲੀ ਨੂੰ ਲੱਗੀ ਅੱਗ ਵੇਖੀ ਅਤੇ ਮੌਕੇ ਤੇ ਫਾਇਰ ਬਿਗ੍ਰੇਡ ਨੂੰ ਸੱਦ ਅੱਗ ਬੁਝਾਈ।

Advertisement

Advertisement