ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਪ੍ਰਬੰਧਨ: ਮਸ਼ੀਨਾਂ ਦੀ ਖਰੀਦ ਲਈ ਮਿਲੇਗੀ ਸਬਸਿਡੀ ਅਤੇ ਕਰਜ਼ਾ

06:57 AM Oct 07, 2024 IST
FILE PHOTO: A man counts Indian currency notes inside a shop in Mumbai, India, August 13, 2018. REUTERS/Francis Mascarenhas/File Photo

ਆਤਿਸ਼ ਗੁਪਤਾ
ਚੰਡੀਗੜ੍ਹ, 6 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੀਆਂ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ ਸਬਸਿਡੀ ਅਤੇ ਕਰਜ਼ਾ ਦਿੱਤਾ ਜਾਵੇਗਾ। ਕਿਸਾਨਾਂ ਨੂੰ ਮਸ਼ੀਨਰੀ ’ਤੇ ਕਰਜ਼ੇ ਦੀ ਅਦਾਇਗੀ ਪੰਜ ਸਾਲ ਵਿੱਚ ਕਰਨੀ ਪਵੇਗੀ। ਇਹ ਕਰਜ਼ਾ 30 ਜੂਨ ਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਇਸ ਸਕੀਮ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਅਸਾਨੀ ਨਾਲ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ ਸਕੀਮ ਅਧੀਨ ਖੇਤੀ ਸੰਦਾਂ ਦੀ ਖਰੀਦ ’ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਇਸੇ ਤਰ੍ਹਾਂ ਵਿਅਕਤੀਗਤ ਤੌਰ ’ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖਰੀਦ ਕਰਨ ਵਾਲੇ ਕਿਸਾਨ ਨੂੰ 50 ਫ਼ੀਸਦ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਸਹਾਈ ਸਿੱਧ ਹੋਵੇਗੀ।

Advertisement

Advertisement