ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਵਾਰਾ ਕੁੱਤਿਆਂ ਨੇ ਬੱਚੇ ’ਤੇ ਹਮਲਾ ਕਰ ਕੇ ਜ਼ਖ਼ਮੀ ਕੀਤਾ

11:01 AM Jun 16, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 15 ਜੂਨ
ਮੁਹੱਲਾ ਸੁਭਾਸ਼ ਨਗਰ ’ਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਇਕ 6 ਸਾਲਾ ਬੱਚੇ ’ਤੇ ਅਚਾਨਕ ਹਮਲਾ ਕਰ ਦਿੱਤਾ ਤੇ ਉਸ ਨੂੰ ਕਈ ਥਾਈਂ ਵੱਢ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਬੱਚਾ ਏਕਮ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਅਚਾਨਕ ਕੁੱਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਮੌਕੇ ’ਤੇ ਮੌਜੂਦ ਉਸ ਦੀ ਭੈਣ ਨੇ ਕਿਸੇ ਤਰ੍ਹਾਂ ਉਸ ਨੂੰ ਕੁੱਤਿਆਂ ਤੋਂ ਬਚਾਇਆ ਪਰ ਫਿਰ ਵੀ ਕੁੱਤਿਆਂ ਨੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਤੇ ਕੁੱਤਿਆਂ ਨੂੰ ਭਜਾ ਦਿੱਤਾ। ਉਨ੍ਹਾਂ ਨੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ ਤੇ ਉਸ ਦਾ ਇਲਾਜ ਕਰਵਾਇਆ। ਏਕਮ ਦੀ ਦਾਦੀ ਨੇ ਦੱਸਿਆ ਕਿ ਆਵਾਰਾ ਕੁੱਤਿਆਂ ਤੋਂ ਲੋਕ ਬੇਹੱਦ ਪ੍ਰੇਸ਼ਾਨ ਹਨ ਅਤੇ ਇਨ੍ਹਾਂ ਦੇ ਖੌਫ਼ ਕਾਰਨ ਬੱਚਿਆਂ, ਬਜ਼ੁਰਗਾਂ ਤੇ ਔਰਤਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਇਨਾਂ ਦੀ ਦਹਿਸ਼ਤ ਕਾਰਨ ਇਲਾਕੇ ’ਚ ਕਈ ਵਾਰ ਸੜਕ ਹਾਦਸੇ ਵੀ ਵਾਪਰ ਚੁੱਕੇ ਹਨ। ਵਾਰਡ ਦੇ ਕੌਂਸਲਰ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਕਈ ਵਾਰ ਇਹ ਮੁੱਦਾ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਹੇਠ ਲਿਆ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਵਾਰਾ ਕੁੱਤਿਆਂ ਨੂੰ ਨੱਥ ਪਾਉਣ ਲਈ ਕੋਈ ਠੋਸ ਉਪਰਾਲਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦੀ ਦਹਿਸ਼ਤ ਤੋਂ ਰਾਹਤ ਮਿਲ ਸਕੇ।

Advertisement

Advertisement
Advertisement