For the best experience, open
https://m.punjabitribuneonline.com
on your mobile browser.
Advertisement

ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਤੇ ਮਲਵਈ ਗਿੱਧੇ ਦੀਆਂ ਪੇਸ਼ਕਾਰੀਆਂ

06:49 AM Apr 08, 2024 IST
ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਤੇ ਮਲਵਈ ਗਿੱਧੇ ਦੀਆਂ ਪੇਸ਼ਕਾਰੀਆਂ
ਹਲਕਾ ਦੱਖਣੀ ਵਿੱਚ ਕਰਵਾਏ ਸਮਾਗਮ ਦੌਰਾਨ ਮਲਵਈ ਗਿੱਧਾ ਪਾਉਂਦੇ ਹੋਏ ਨੌਜਵਾਨ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਅਪਰੈਲ
ਲੋਕਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਸਮਾਗਮ ਜ਼ਿਲ੍ਹਾ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਤਹਿਤ ਹਲਕਾ ਦੱਖਣੀ ਵਿੱਚ ਪੈਂਦੇ ਗਿਆਸਪੁਰਾ ਦੇ ਰੋਜ਼ ਗਾਰਡਨ ਵਿੱਚ ਕਰਵਾਈਆਂ ਗਿਆ। ਇਸ ਦੌਰਾਨ ਜਿੱਥੇ ਨੁੱਕੜ ਨਾਟਕ ਖੇਡਿਆ ਗਿਆ, ਉੱਥੇ ਮਲਵਈ ਗਿੱਧੇ ਦੀ ਪੇਸ਼ਕਾਰੀ ਵੀ ਖਿੱਚ ਦਾ ਕੇਂਦਰ ਰਹੀ। ਇਸ ਜਾਗਰੂਕਤਾ ਪ੍ਰੋਗਰਾਮ ਮੌਕੇ ਅਸਿਸਟੈਂਟ ਰਿਟਰਨਿੰਗ ਅਫਸਰ ਦੱਖਣੀ ਨਵਨੀਤ ਕੌਰ ਬੱਲ, ਅਸਿਸਟੈਂਟ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ, ਏਸੀਪੀ ਸਾਊਥ ਬ੍ਰਿੱਜ ਮੋਹਨ, ਸਵੀਪ ਨੋਡਲ ਅਫਸਰ ਵਰਿੰਦਰ ਪਾਠਕ ਆਦਿ ਅਧਿਕਾਰੀ ਹਾਜ਼ਰ ਸਨ।
ਏਆਰਓ ਨਵਨੀਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਵੋਟਾਂ ਵਿੱਚ ਭਾਗੀਦਾਰੀ 70 ਫੀਸਦੀ ਤੋਂ ਵਧਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਡਰ ਅਤੇ ਪ੍ਰਭਾਵ ਤੋਂ ਕਰਨ ਲਈ ਪ੍ਰੇਰਿਤ ਕੀਤਾ।

Advertisement

Advertisement
Author Image

Advertisement
Advertisement
×