ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਹਿੱਤਾਂ ਲਈ ਅਕਾਲੀ ਦਲ ਦੀ ਮਜ਼ਬੂਤੀ ਜ਼ਰੂਰੀ: ਸੁਖਬੀਰ

06:36 AM May 05, 2024 IST
ਮੁਹਾਲੀ ਵਿੱਚ ਹਰਪ੍ਰੀਤ ਸਿੰਘ ਡਡਵਾਲ ਦਾ ਸਵਾਗਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਮਈ
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਦੇ ਸਾਬਕਾ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਨੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਬੰਧੀ ਇੱਥੋਂ ਦੇ ਫੇਜ਼-3ਬੀ1 ਵਿੱਚ ਸਮਾਰੋਹ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਡਡਵਾਲ ਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕਲੌਤੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਲਈ ਕੇਂਦਰ ਨਾਲ ਟੱਕਰ ਲੈ ਸਕਦੀ ਹੈ ਜਦੋਂਕਿ ਬਾਕੀ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਹਮੇਸ਼ਾ ਛੋਟੇ ਤੋਂ ਛੋਟੇ ਫ਼ੈਸਲੇ ਲੈਣ ਲਈ ਵੀ ਕੇਂਦਰੀ ਲੀਡਰਸ਼ਿਪ ਵੱਲੋਂ ਹਰੀ ਝੰਡੀ ਮਿਲਣ ਦੀ ਲੰਮੀ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਆਪਣਾ ਬਣਦਾ ਹੱਕ ਲੈਣ ਅਤੇ ਪੰਜਾਬ ਦੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡਡਵਾਲ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ।
ਹਰਪ੍ਰੀਤ ਸਿੰਘ ਡਡਵਾਲ ਨੇ ਕਿਹਾ ਕਿ ਉਹ ਬਾਦਲ ਦੇ ਵਿਕਾਸਪੱਖੀ ਵਿਜ਼ਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਤੇ ਹਰਮਨਪ੍ਰੀਤ ਸਿੰਘ ਪ੍ਰਿੰਸ, ਬੁਲਾਰੇ ਹਰਜੀਤ ਸਿੰਘ ਭੁੱਲਰ, ਪੀਏਸੀ ਮੈਂਬਰ ਕਰਮ ਸਿੰਘ ਬਬਰਾ ਤੇ ਜਸਵੀਰ ਸਿੰਘ ਜੱਸਾ ਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
Advertisement