ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ

09:08 AM Aug 24, 2024 IST

ਲੁਧਿਆਣਾ (ਟਨਸ): ਲੁਧਿਆਣਾ ਪੁਲੀਸ ਵੱਲੋਂ ਘੱਟ ਉਮਰ ਦੇ ਵਾਹਨ ਚਾਲਕਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਪੁਲੀਸ ਦੀ ਸਖ਼ਤ ਕਾਰਵਾਈ ਜਾਰੀ ਰਹੀ। ਤੀਜੇ ਦਿਨ ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਪਹਿਲੇ ਦਿਨ ਵੱਖ-ਵੱਖ ਸਕੂਲਾਂ, ਦੂਜੇ ਦਿਨ ਹੋਰਨਾਂ ਥਾਵਾਂ ਅਤੇ ਤੀਜੇ ਦਿਨ ਹੋਰਨਾਂ ਸਕੂਲਾਂ ਦੇ ਬਾਹਰ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲੀਸ ਨੇ 27 ਨਾਬਾਲਗ ਵਾਹਨ ਚਾਲਕਾਂ ਦੇ ਚਲਾਨ ਕੱਟੇ ਜਦਕਿ ਕਈਆਂ ਨੂੰ ਚਿਤਾਵਨ ਦੇ ਕੇ ਛੱਡਿਆ ਗਿਆ। ਏਸੀਪੀ ਟਰੈਫਿਕ ਚਰਨਜੀਵ ਲਾਂਬਾ ਨੇ ਦੱਸਿਆ ਕਿ ਪੁਲੀਸ ਨੇ ਸ਼ਾਸਤਰੀ ਨਗਰ ਬੀਸੀਐਮ ਸਕੂਲ, ਆਈਪੀਐਸ ਸਕੂਲ ਸੰਧੂ ਨਗਰ ਖੇਤਰ, ਫਿਰੋਜ਼ਪੁਰ ਰੋਡ, ਸੈਕਟਰ 32 ਚੰਡੀਗੜ੍ਹ ਰੋਡ ਸਮੇਤ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ।

Advertisement

Advertisement