ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੱਧ ਕੀਮਤ ਵਸੂਲਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਸਿਆ ਸ਼ਿਕੰਜਾ

10:52 AM Jul 16, 2023 IST

ਖੇਤਰੀ ਪ੍ਰਤੀਨਿਧ
ਪਟਿਆਲਾ, 15 ਜੁਲਾਈ
ਹੜ੍ਹਾਂ ਦੇ ਇਸ ਪ੍ਰਕੋਪ ਦੌਰਾਨ ਜਿੱਥੇ ਅਨੇਕਾਂ ਲੋਕ ਤੇ ਹੋਰ ਸਮਾਜ ਸੇਵਾ ਸੰਸਥਾਵਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਦਨਿ ਰਾਤ ਮਦਦ ਕਰ ਰਹੇ ਹਨ, ਉੱਥੇ ਹੀ ਕਈ ਦੁਕਾਨਦਾਰਾਂ, ਵਿਅਕਤੀਆਂ, ਮਕੈਨਿਕਾਂ ਅਤੇ ਦਵਾਈਆਂ ਵਾਲੇ ਦੁਕਾਨਦਾਰਾਂ ਵੱਲੋਂ ਲੋਕਾਂ ਤੋਂ ਨਿਰਧਾਰਤ ਕੀਮਤਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ। ਸਬਜ਼ੀ ਮੰਡੀਆਂ ਤੇ ਸਬਜ਼ੀ ਵਾਲੀਆਂ ਰੇਹੜੀਆਂ-ਫੜੀਆਂ ਆਦਿ ’ਤੇ ਵੀ ਜ਼ਿਆਦਾ ਕੀਮਤਾਂ ’ਤੇ ਸਬਜ਼ੀਆਂ ਸਪਲਾਈ ਕੀਤੀਆਂ ਜਾ ਰਹੀਆਂ ਹਨ। ਇਹ ਮਾਮਲਾ ਧਿਆਨ ’ਚ ਆਉਣ ’ਤੇ ਇਸ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਨੋਟਿਸ ਲਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਇਸ ਗਲਤ ਅਤੇ ਗੈਰ ਕਾਨੂੰਨੀ ਕਾਰਵਾਈ ’ਤੇ ਸ਼ਿਕੰਜਾ ਕਸਦਿਆਂ ਟੀਮਾਂ ਬਣਾ ਕੇ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ।

Advertisement

Advertisement
Tags :
ਸਿਕੰਜ਼ਾਕੱਸਿਆਕੀਮਤਖ਼ਿਲਾਫ਼ਦੁਕਾਨਦਾਰਾਂਵਸੂਲਣਵਾਲੇ
Advertisement