ਨਾਜਾਇਜ਼ ਖਣਨ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
08:04 AM May 29, 2024 IST
ਪੱਤਰ ਪ੍ਰੇਰਕ
ਫਰੀਦਾਬਾਦ, 28 ਮਈ
ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਮਨਜ਼ੂਰ ਨਹੀਂ ਹੈ। ਜੇਕਰ ਕੋਈ ਵਿਅਕਤੀ ਨਾਜਾਇਜ਼ ਮਾਈਨਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਮਿਨੀ ਸਕੱਤਰੇਤ ਵਿੱਚ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਤੋਂ ਪਹਿਲਾਂ ਵੀਡੀਓ ਕਾਨਫਰੰਸ ਰਾਹੀਂ ਵਾਤਾਵਰਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਨ ਨੇ ਗੈਰ-ਕਾਨੂੰਨੀ ਮਾਈਨਿੰਗ ਸਮੇਤ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਸਬੰਧਤ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਾਰੇ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਇਸ ਤੋਂ ਬਾਅਦ ਡੀਸੀ ਨੇ ਮਾਈਨਿੰਗ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜੰਗਲਾਤ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਮੌਕੇ ’ਤੇ ਹੀ ਮੀਟਿੰਗ ਕੀਤੀ।
Advertisement
Advertisement
Related News
Advertisement