ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਾਸ ਕਾਰਜਾਂ ’ਚ ਰੁਕਾਵਟਾਂ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤੀ: ਮਾਨ

08:21 AM Apr 24, 2024 IST
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਾਰਡ ਨੰਬਰ 12 ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

ਮਿਹਰ ਸਿੰਘ
ਕੁਰਾਲੀ, 23 ਅਪਰੈਲ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਹਿਰ ਦੇ ਵਾਰਡ ਨੰਬਰ-12 ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੌਂਸਲ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਜੇ ਪ੍ਰਧਾਨ ਨੇ ਵਿਕਾਸ ਕਾਰਜਾਂ ਵਿੱਚ ਰੁਕਾਵਟਾਂ ਖੜ੍ਹੀਆਂ ਕਰਨੀਆਂ ਬੰਦ ਨਾ ਕੀਤੀਆਂ ਤਾਂ ਉਹ ਕਾਰਵਾਈ ਲਈ ਮਜਬੂਰ ਹੋਣਗੇ।
ਕੌਂਸਲਰ ਖੁਸ਼ਬੀਰ ਸਿੰਘ ਹੈਪੀ ਦੀ ਅਗਵਾਈ ਵਿੱਚ ਹੋਏ ਵਾਰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਦੌਰਾਨ ਵਾਰਡ ਵਿੱਚ ਪੈਂਦੀ ਸਿੰਘਪੁਰਾ ਰੋਡ ਦੀ ਖਸਤਾ ਹਾਲਤ ਦੇਖ ਕੇ ਗੁੱਸੇ ’ਚ ਆਈ ਮੰਤਰੀ ਨੇ ਕਿਹਾ ਕਿ ਕੌਂਸਲ ਪ੍ਰਧਾਨ ਰਵਾਇਤੀ ਪਾਰਟੀਆਂ ਵਾਲੀ ਸਿਆਸਤ ਕਰ ਕੇ ਵਿਕਾਸ ਦੇ ਕੰਮਾਂ ਵਿੱਚ ਰੁਕਾਵਟਾਂ ਪਾ ਰਹੇ ਹਨ। ਮੰਤਰੀ ਨੇ ਕਿਹਾ ਕਿ ਪ੍ਰਧਾਨ ਦੇ ਦਸਤਖ਼ਤਾਂ ਕਾਰਨ ਹੀ ਸਿੰਘਪੁਰਾ ਰੋਡ ਦਾ ਵਰਕ ਆਰਡਰ ਜਾਰੀ ਨਹੀਂ ਹੋ ਰਿਹਾ ਜਿਸ ਕਾਰਨ ਉਸਾਰੀ ਕਾਰਜ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ‘ਆਪ’ ਦੀ ਸਰਕਾਰ ਨੂੰ ਬਦਨਾਮ ਕਰਨ ਲਈ ਹੀ ਕੌਂਸਲ ਦੇ ਕਾਂਗਰਸੀ ਪ੍ਰਧਾਨ ਵਲੋਂ ਅਜਿਹਾ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਹਲਕਾ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਵੋਟਾਂ ਦੀ ਮੰਗ ਕਰਦਿਆਂ ਮੰਤਰੀ ਮਾਨ ਨੇ ਕਿਹਾ ਕਿ ਜੇ ਉਹ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਵੋਟਾਂ ਪਾਈਆਂ ਜਾਣ। ਉਨ੍ਹਾਂ ਲੋਕਾਂ ਦੀ ਦਿਨ-ਰਾਤ ਸੇਵਾ ਦਾ ਭਰੋਸਾ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਧੇਰੇ ਵਾਅਦੇ ਪੂਰੇ ਕੀਤੇ ਹਨ।

Advertisement

ਚੋਣ ਜ਼ਾਬਤੇ ਕਾਰਨ ਨਹੀਂ ਕੀਤੇ ਦਸਤਖ਼ਤ

ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਡਾਹੁਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਨ੍ਹਾਂ ਨੇ ਸਿੰਘਪੁਰਾ ਰੋਡ ਦੇ ਵਰਕ ਆਰਡਰ ’ਤੇ ਦਸਤਖ਼ਤ ਨਹੀਂ ਕੀਤੇ।

Advertisement
Advertisement
Advertisement