ਖਾਦ ਦੀ ਜਮ੍ਹਾਂਖੋਰੀ ’ਤੇ ਹੋਵੇਗੀ ਸਖ਼ਤ ਕਾਰਵਾਈ
10:47 AM Nov 03, 2024 IST
Advertisement
ਧਿਆਨ ਸਿੰਘ ਭਗਤ
ਕਪੂਰਥਲਾ, 2 ਨਵੰਬਰ
ਖਾਦ ਦੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਨੂੰ ਸਖ਼ਤੀ ਨਾਲ ਰੋਕਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਭੁਲੱਥ ਤੇ ਨਡਾਲਾ ਵਿੱਚ ਖਾਦ ਤੇ ਕੀਟਨਾਸ਼ਕ ਡੀਲਰਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਇਸ ਟੀਮ ਵਿੱਚ ਇੰਚਾਰਜ ਖੇਤੀਬਾੜੀ ਅਫ਼ਸਰ ਵਿਸ਼ਾਲ ਕੌਸ਼ਲ ਅਤੇ ਮੈਂਬਰਾਂ ਵਿੱਚ ਖੇਤੀਬਾੜੀ ਅਫ਼ਸਰ ਗੁਰਵਿੰਦਰ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਗੁਰਜੋਤ ਸਿੰਘ ਸ਼ਾਮਲ ਹਨ। ਇਸ ਦੌਰਾਨ ਟੀਮ ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਖਾਦ ਅਤੇ ਕੀਟਨਾਸ਼ਕਾਂ ਦੇ ਨਾਲ ਕਿਸੇ ਹੋਰ ਪਦਾਰਥ ਦੀ ਵਿਕਰੀ ਬਿਲਕੁਲ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਅਤੇ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement