ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੀਰਤਨ ਦੀ ਮਰਿਆਦਾ ਬਹਾਲ ਕਰਨ ਲਈ ਸਖ਼ਤ ਹਦਾਇਤ

08:28 AM Aug 01, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹੈੱਡ ਗ੍ਰੰਥੀ ਨਾਲ ਵਿਚਾਰ ਕਰਨ ਤੋਂ ਬਾਅਦ ਮਤਾ ਪਾਸ ਕੀਤਾ ਗਿਆ ਹੈ ਕਿ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਧਾਰਤ ਮਰਿਆਦਾ ਦੇ ਅਨੁਸਾਰ ਕੀਰਤਨ ਕਰਨ ਵਾਲੇ ਜਥਿਆਂ ਨੂੰ ਹੀ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵੇਖਿਆ ਜਾ ਰਿਹਾ ਹੈ ਕਿ ਰਾਗੀ ਜੱਥਿਆਂ ਵੱਲੋਂ ਫ਼ਿਲਮੀ ਧੁਨਾਂ ਜਾਂ ਸੰਗੀਤ ’ਤੇ ਆਧਾਰਿਤ ਧੁਨ ਤਿਆਰ ਕਰਕੇ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਕੁਝ ਰਾਗੀ ਜੱਥੇ ਗੁਰਬਾਣੀ ਦੀ ਇੱਕ ਪੰਕਤੀ ਲੈ ਕੇ ਉਸ ਨੂੰ ਵਿਚਕਾਰ ਛੱਡ ਕੇ ਵਾਹਿਗੁਰੂ ਸਿਮਰਨ ਕਰਵਾਉਣ ਲਗਦੇ ਹਨ, ਫਿਰ ਦੂਜੀ ਪੰਕਤੀ ਲੈ ਕੇ ਕੀਰਤਨ ਸ਼ੁਰੂ ਕਰ ਦਿੰਦੇ ਹਨ ਜੋ ਕਿ ਮਰਿਆਦਾ ਦੇ ਉਲਟ ਹੈ। ਇਸ ਤੋਂ ਪਹਿਲਾਂ ਪੁਰਾਤਨ ਸਮੇਂ ਵਿੱਚ ਰਾਗਾਂ ਦੇ ਆਧਾਰ ’ਤੇ ਕੀਰਤਨ ਕੀਤਾ ਜਾਂਦਾ ਸੀ ਉਸੇ ਪੁਰਾਤਨ ਮਰਿਆਦਾ ਨੂੰ ਅਪਨਾਉਣ ਦੀ ਲੋੜ ਹੈ। ਉਨ੍ਹਾਂ ਰਾਗੀ ਜਥਿਆਂ ਨੂੰਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਨਿਰਧਾਰਤ ਮਰਿਆਦਾ ਦੇ ਅਨੁਸਾਰ ਕੀਰਤਨ ਦੇ ਸਮੇਂ ਕੀਰਤਨ, ਕਥਾ ਦੇ ਸਮੇਂ ਕਥਾ ਕਰਨੀ ਚਾਹੀਦੀ ਹੈ ਅਤੇ ਨਾਮ ਸਿਮਰਨ ਲਈ ਅਲੱਗ ਤੋਂ ਸਮਾਂ ਦਿੱਤਾ ਜਾਏਗਾ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਰਾਗੀ ਜਥਿਆਂ ਤੋਂ ਮਰਿਆਦਾ ਆਧਾਰਤ ਸ਼ਬਦ ਗਾਇਨ ਕਰਨ ਦੀ ਮੰਗ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਵੀ ਬਹੁਤ ਸਾਰੇ ਰਾਗੀ ਜੱਥੇ ਅਜਿਹੇ ਹਨ ਜੋ ਰਾਗਾਂ ’ਤੇ ਆਧਾਰਿਤ ਕੀਰਤਨ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਰਧਾਰਤ ਮਰਿਆਦਾ ਦੇ ਹਿਸਾਬ ਨਾਲ ਕੀਰਤਨ ਕਰਦੇ ਹਨ, ਸੰਗਤਾਂ ਨੂੰ ਉਨ੍ਹਾਂ ਨੂੰ ਕੀਰਤਨ ਸਮਾਗਮਾਂ ਦੌਰਾਨ ਸਮਾਂ ਦੇਣਾ ਚਾਹੀਦਾ ਹੈ।

Advertisement

Advertisement
Advertisement