ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਕਲੀ ਬੀਜ ਤੇ ਖਾਦ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਹੁਕਮ

07:10 AM Jul 06, 2023 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਬਰਨਾਲਾ, 5 ਜੁਲਾਈ
ੲਿੱਥੇ ਅੱਜ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਖੇਤੀਬਾੜੀ ਵਿਭਾਗ ਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਬਾਬਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਮੇਂ ਸਮੇਂ ’ਤੇ ਖਾਦਾਂ ਅਤੇ ਬੀਜਾਂ ਦੇ ਨਮੂਨਿਆਂ ਦੀ ਜਾਂਚ ਕਰਾਈ ਜਾਵੇ ਅਤੇ ਨਮੂਨੇ ਦੀ ਜਾਂਚ ਫੇਲ੍ਹ ਹੋਣ ’ਤੇ ਲਾਇਸੈਂਸ ਰੱਦ ਕਰਨ ਤੋਂ ਇਲਾਵਾ ਸਬੰਧਤ ਪਰਿਵਾਰ ਦੇ ਕਿਸੇ ਮੈਂਬਰ ਦਾ ਲਾਇਸੈਂਸ ਨਾ ਬਣਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੰਘੇ ਵਰ੍ਹੇ 928 ਮਸ਼ੀਨਾਂ ’ਤੇ 9 ਕਰੋੜ 40 ਲੱਖ 27 ਹਜ਼ਾਰ 680 ਰੁਪਏ ਸਬਸਿਡੀ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਛੇਤੀ ਹੀ ਦੋ ਨਵੇਂ ਗਰਿੱਡ ਪਿੰਡ ਧਨੇਰ ਅਤੇ ਬਰਨਾਲਾ ਸ਼ਹਿਰ ਦੇ ਬਾਬਾ ਕਾਲਾ ਮਹਿਰ ਇਲਾਕੇ ਵਿੱਚ ਲਾਏ ਜਾ ਰਹੇ ਹਨ। ਡੀਸੀ ਪੂਨਮਦੀਪ ਕੌਰ ਨੇ ਦੱਸਿਆ ਕਿ 82 ਫ਼ੀਸਦੀ ਸਰਕਾਰੀ ਸਕੂਲਾਂ ਵਿੱਚ ਰੇਨ ਵਾਟਰ ਰੂਫ ਟੌਪ ਸਿਸਟਮ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਮਰ ਕੈਂਪ ਦੌਰਾਨ ਹਰੇਕ ਸਕੂਲ ਵਿੱਚ ਮਿਨੀ ਨਰਸਰੀ ਬਣਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਤਰੀ ਨੂੰ ‘ਪਹੁੰਚ’ ਕਿਤਾਬ ਭੇਟ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਵੀ ਮੌਜੂਦ ਸਨ।

Advertisement

Advertisement
Tags :
ਸਖ਼ਤੀਹੁਕਮਖ਼ਿਲਾਫ਼ਨਕਲੀਵਾਲਿਆਂਵੇਚਣ
Advertisement