ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤੀ ਦੇ ਹੁਕਮ

08:53 AM Sep 27, 2024 IST

ਸੰਤੋਖ ਗਿੱਲ
ਰਾਏਕੋਟ, 26 ਸਤੰਬਰ
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਰਕਾਰ ਇਸ ਵਾਰ ਪੂਰੀ ਤਰ੍ਹਾਂ ਤਿਆਰ ਹੈ। ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਤੇ ਖੇਤੀਬਾੜੀ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਐੱਸਡੀਐੱਮ ਸਿਮਰਨਦੀਪ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਅਤੇ ਕੌਮੀ ਗਰੀਨ ਟ੍ਰਿਬਿਊਨਲ ਦੇ ਆਦੇਸ਼ ਬਾਅਦ ਡੀਸੀ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਰੋਕਥਾਮ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਵਾਲੇ ਖੇਤ ਦੀ ਤੁਰੰਤ ਸ਼ਨਾਖ਼ਤ ਕਰ ਕੇ ਕਲੱਸਟਰ ਅਫ਼ਸਰ ਨੂੰ ਰਿਪੋਰਟ ਕਰਨ ਅਤੇ ਕਲੱਸਟਰ ਅਫ਼ਸਰਾਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਹਿਕਾਰੀ ਸਭਾਵਾਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇਗਾ। ਐੱਸਡੀਐੱਮ ਨੇ ਕਿਹਾ ਕਿ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਕਿ ਅੱਗ ਨਾਲ ਦਰੱਖਤਾਂ ਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ। ਮਾਲ ਵਿਭਾਗ ਦੇ ਪਟਵਾਰੀਆਂ ਨੂੰ ਪਿੰਡਾਂ ਵਿੱਚ ਇਸ ਸਬੰਧੀ ਮੁਨਾਦੀ ਕਰਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਹੈ।

Advertisement

Advertisement