ਨਿਗਮ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਵੈਂਡਰਾਂ ਖ਼ਿਲਾਫ਼ ਸਖ਼ਤੀ ਦੇ ਆਦੇਸ਼
06:36 AM Oct 24, 2024 IST
Advertisement
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਅਕਤੂਬਰ
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਅਮਿਤ ਕੁਮਾਰ ਨੇ ਨਿਗਮ ਦੇ ਐਨਫੋਰਸਮੈਂਟ ਵਿੰਗ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਗੈਰਕਾਨੂੰਨੀ ਵੈਂਡਰਾਂ ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਅਤੇ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਖਾਸ, ਕਰ ਕੇ ਸੈਕਟਰ 17 ਵਿੱਚ ਅਮਲੇ ਨੂੰ ਆਪਣੇ ਕੰਮਕਾਜ ਦੇ ਘੰਟੇ ਵਧਾਉਣ ਦੀ ਹਦਾਇਤ ਵੀ ਕੀਤੀ ਹੈ। ਕਮਿਸ਼ਨਰ ਨੇ ਆਦੇਸ਼ ਦਿੱਤਾ ਹੈ ਕਿ ਐਨਫੋਰਸਮੈਂਟ ਟੀਮਾਂ ਸ਼ਹਿਰ ਭਰ ਵਿੱਚ ਰਾਤ 8 ਵਜੇ ਤੱਕ ਡਿਊਟੀ ’ਤੇ ਰਹਿਣਗੀਆਂ ਅਤੇ ਸੈਕਟਰ 17 ਵਿੱਚ ਰਾਤ 10 ਵਜੇ ਤੱਕ ਤਾਇਨਾਤ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਵਿਵਸਥਾ ਬਣਾਈ ਰੱਖਣਾ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ।
Advertisement
Advertisement
Advertisement