ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਤਾਨੀਆ ਵੱਲੋਂ ਭਾਰਤੀ ਮੂਲ ਦੇ ਨੌਂ ਅਪਰਾਧੀਆਂ ’ਤੇ ਸਖ਼ਤ ਪਾਬੰਦੀਆਂ

08:18 AM Feb 15, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਲੰਡਨ, 14 ਫਰਵਰੀ
ਬਰਤਾਨੀਆ ਨੇ ਮਾਲ ਤੇ ਮਨੁੱਖੀ ਤਸਕਰੀ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਗਏ ਭਾਰਤੀ ਮੂਲ ਦੇ ਅਪਰਾਧੀਆਂ ਦੇ ਨੌਂ ਮੈਂਬਰੀ ਗਰੋਹ ’ਤੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਹਨ। ਬਰਤਾਨਵੀ ਅਧਿਕਾਰੀਆਂ ਨੇ ਭਵਿੱਖ ਵਿੱਚ ਅਪਰਾਧ ’ਤੇ ਨੱਥ ਪਾਉਣ ਲਈ ਉਨ੍ਹਾਂ ਨੂੰ ਗੰਭੀਰ ਅਪਰਾਧ ਰੋਕਥਾਮ ਆਦੇਸ਼ (ਐੱਸਸੀਪੀਓ) ਅਧੀਨ ਰੱਖਿਆ ਹੈ। ਇਨ੍ਹਾਂ ਵਿੱਚ ਸਵੰਦਰ ਢੱਲ (38), ਜਸਬੀਰ ਕਪੂਰ (36), ਦਿਲਜਾਨ ਮਲਹੋਤਰਾ (48), ਚਰਨ ਸਿੰਘ (46), ਵਲਜੀਤ ਸਿੰਘ (35), ਜਸਬੀਰ ਸਿੰਘ ਢੱਲ (33), ਜਗਿੰਦਰ ਕਪੂਰ (48), ਜੈਕਦਾਰ ਕਪੂਰ (51) ਅਤੇ ਅਮਰਜੀਤ ਅਲਬਾਦਿਸ (32) ਸ਼ਾਮਲ ਹਨ। ਨੈਸ਼ਨਲ ਕ੍ਰਾਈਮ ਏਜੰਸੀ (ਐੱਨਸੀਏ) ਨੇ ਗੰਭੀਰ ਤੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਹੋਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਸੀਮਤ ਕਰਨ ਲਈ ਇਹ ਆਦੇਸ਼ ਲਾਗੂ ਕੀਤੇ ਹਨ। ਸੰਗਠਿਤ ਅਪਰਾਧ ਗਰੁੱਪ ਦੇ ਮੈਂਬਰਾਂ ਵਜੋਂ ਉਨ੍ਹਾਂ ਨੂੰ ਹਾਲ ਹੀ ਵਿੱਚ ਬਰਤਾਨੀਆ ਤੋਂ ਸੂਟਕੇਸ ਵਿੱਚ ਛਿਪਾ ਕੇ ਡੇਢ ਕਰੋੜ ਪੌਂਡ ਦੁਬਈ ਲਿਜਾਣ ਅਤੇ ਦੇਸ਼ ਵਿੱਚ 17 ਪਰਵਾਸੀਆਂ ਦੀ ਤਸਕਰੀ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੂੰ ਇਨ੍ਹਾਂ ਅਪਰਾਧਾਂ ਲਈ ਜੇਲ੍ਹ ਦੀ ਲੰਮੀ ਸਜ਼ਾ ਮਿਲੀ ਹੋਈ ਹੈ। ਉਨ੍ਹਾਂ ’ਤੇ ਗੰਭੀਰ ਅਪਰਾਧ ਰੋਕਥਾਮ ਆਦੇਸ਼ ਦੀਆਂ ਸ਼ਰਤਾਂ ਜੇਲ੍ਹ ਦੀ ਸਜ਼ਾ ਪੂਰੀ ਕਰਨ ਮਗਰੋਂ ਲਾਗੂ ਹੋਣਗੀਆਂ। ਉਨ੍ਹਾਂ ’ਤੇ ਵਿੱਤੀ, ਜਾਇਦਾਦ, ਬੈਂਕ ਖਾਤਿਆਂ ਅਤੇ ਕੌਮਾਂਤਰੀ ਯਾਤਰਾ ਟਿਕਟ ਖ਼ਰੀਦਣ ’ਤੇ ਪਾਬੰਦੀ ਰਹੇਗੀ। -ਪੀਟੀਆਈ

Advertisement

Advertisement