ਤਿਉਹਾਰਾਂ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ
08:01 AM Oct 16, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਅਕਤੂਬਰ
ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰੰਬਧ ਕੀਤੇ ਹਨ। ਉਨਾਂ ਦੱਸਿਆ ਕਿ ਇਸ ਲਈ ਜ਼ਿਲ੍ਹੇ ਵਿੱਚ ਪੁਲੀਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਨਾਕਿਆਂ ਦੌਰਾਨ ਸ਼ੱਕੀ ਵਾਹਨਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਬਾਜ਼ਾਰਾਂ ਤੇ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਪੁਲੀਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪੀਸੀਆਰ ਤੇ ਈਆਰ ਵਾਹਨਾਂ ਦੀ ਗਸ਼ਤ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਔਰਤਾਂ ਦੀ ਸੁਰੱਖਿਆ ਲਈ ਦੁਰਗਾ ਸ਼ਕਤੀ ਟੀਮ ਵੱਲੋਂ ਵੀ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂਝ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਪਟਾਕਿਆਂ ਰਹਿਤ ਮਨਾਇਆ ਜਾਣਾ ਚਾਹੀਦਾ ਹੈ। ਸਿੰਗਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਦੀ ਸਹੁੰ ਚੁੱਕਣੀ ਚਾਹੀਦੀ ਹੈ।
Advertisement
Advertisement