ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤੀ

10:12 AM Nov 07, 2024 IST

ਪੱਤਰ ਪ੍ਰੇਰਕ
ਜਲੰਧਰ, 6 ਨਵੰਬਰ
ਕਮਿਸ਼ਨਰੇਟ ਪੁਲੀਸ ਨੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਜਨਤਕ ਤੌਰ ’ਤੇ ਸ਼ਰਾਬ ਪੀਣ ਵਾਲਿਆਂ ਨੂੰ ਨੱਥ ਪਾਉਣ ਲਈ ਰਾਤ ਸਮੇਂ ਵਿਸ਼ੇਸ਼ ਮੁਹਿੰਮ ਚਲਾ ਕੇ ਤਿੰਨ ਦਿਨਾਂ ਵਿੱਚ 57 ਚਲਾਨ ਕੀਤੇ। ਇਸ ਮੁਹਿੰਮ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਸ਼ਰਾਬ ਦੀਆਂ ਦੁਕਾਨਾਂ ਨੇੜੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਸੀ। ਇਸ ਕਾਰਵਾਈ ਦੀ ਨਿਗਰਾਨੀ ਏਸੀਪੀ ਉੱਤਰੀ ਵੱਲੋਂ ਕੀਤੀ ਗਈ ਅਤੇ ਥਾਣਾ ਡਿਵੀਜ਼ਨ ਨੰਬਰ 8 ਤੇ ਡਿਵੀਜ਼ਨ ਨੰਬਰ 2 ਅਧੀਨ ਆਉਂਦੇ ਖੇਤਰਾਂ ਨੂੰ ਕਵਰ ਕੀਤਾ ਗਿਆ। ਇਸ ਕਾਰਵਾਈ ਦੌਰਾਨ ਕੁੱਲ 125 ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਬਰੀਥ ਐਨਾਲਾਈਜ਼ਰ ਦੀ ਵਰਤੋਂ ਸ਼ਰਾਬ ਪੀਣ ਵਾਲੇ ਦੀ ਪਛਾਣ ਕਰਨ ਲਈ ਕੀਤੀ ਗਈ ਸੀ। ਨਤੀਜੇ ਵਜੋਂ ਪੁਲੀਸ ਨੇ 57 ਚਾਲਕਾਂ ਦੇ ਚਲਾਨ ਕੀਤੇ। ਇਨ੍ਹਾਂ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਲਈ 18, ਬਿਨਾਂ ਨੰਬਰ ਪਲੇਟ ਵਾਲੇ ਦੋਪਹੀਆ ਵਾਹਨਾਂ ਲਈ 10, ਹੈਲਮਟ ਨਾ ਪਾਉਣ ਵਾਲੇ 13 ਅਤੇ ਮੋਟਰਸਾਈਕਲਾਂ ’ਤੇ ਤੀਹਰੀ ਸਵਾਰੀ ਕਰਨ ਵਾਲੇ ਨੌਂ ਸ਼ਾਮਲ ਹਨ। ਇਸ ਤੋਂ ਇਲਾਵਾ ਦਸਤਾਵੇਜ਼ਾਂ ਦੀ ਘਾਟ ਕਾਰਨ ਸੱਤ ਵਾਹਨ ਜ਼ਬਤ ਕੀਤੇ ਗਏ। ਕਮਿਸ਼ਨਰੇਟ ਪੁਲੀਸ ਜਲੰਧਰ ਨੇ ਦੱਸਿਆ ਕਿ ਪੁਲੀਸ ਦਾ ਉਦੇਸ਼ ਜਲੰਧਰ ਦੇ ਵਸਨੀਕਾਂ ਲਈ ਇੱਕ ਸੁਰੱਖਿਅਤ ਮਾਹੌਲ ਬਣਾਉਣਾ ਹੈ।

Advertisement

Advertisement