ਡਿਫਾਲਟਰ ਵਾਹਨ ਡੀਲਰਾਂ ਤੋਂ ਟੈਕਸ ਵਸੂਲੀ ਲਈ ਸਖ਼ਤੀ
08:14 AM Nov 30, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਪੰਜਾਬ ਸਰਕਾਰ ਨੇ ਸੂਬੇ ਦੇ ਡਿਫਾਲਟਰ ਮੋਟਰ ਵਾਹਨ ਡੀਲਰਾਂ ਤੋਂ ਬਕਾਇਆ ਪਏ 7.85 ਕਰੋੜ ਰੁਪਏ ਦੇ ਪੋਜ਼ੈਸ਼ਨ ਟੈਕਸ ਦੀ ਵਸੂਲੀ ਲਈ ਸਖ਼ਤੀ ਵਧਾ ਦਿੱਤੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਸਖ਼ਤੀ ਕਰਦੇ ਹੋਏ ਡਿਫਾਲਟਰ ਡੀਲਰਾਂ ਦੀ ਯੂਜ਼ਰ ਆਈਡੀ ਅਸਥਾਈ ਤੌਰ ’ਤੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਮੋਟਰ ਵਾਹਨ ਡੀਲਰਸ਼ਿਪ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਜ਼ਰੂਰੀ ਉਪਾਵਾਂ ’ਤੇ ਸਰਗਰਮੀ ਨਾਲ ਨਿਰੰਤਰ ਕੰਮ ਕਰ ਰਿਹਾ ਹੈ।
Advertisement
Advertisement