ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਹੜਤਾਲ ਦਾ ਐਲਾਨ

10:33 AM Jul 04, 2023 IST

ਪੱਤਰ ਪ੍ਰੇਰਕ
ਮਾਨਸਾ, 3 ਜੁਲਾਈ
ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਨੇ 10 ਤੋਂ 12 ਜੁਲਾਈ ਤੱਕ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਹੜਤਾਲ ਪੰਜਾਬ ਸਰਕਾਰ ਤੋਂ ਕਰਮਚਾਰੀਆਂ ਦੀਆਂ ਮੰਗਾਂ ਮੰਨਵਾਉਣ ਲਈ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਬੋਹਾ ਨੇ ਦੱਸਿਆ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਵਿੱਚ ਸੁਪਰਡੈਂਟ ਗਰੇਡ-2 ਦੀਆਂ ਪਦਉੱਨਤੀਆਂ ਨਾ ਹੋਣਾ, ਸੀਨੀਅਰ ਸਹਾਇਕਾਂ ਦੀਆਂ ਸਿੱਧੀਆਂ ਭਰਤੀਆਂ ਅਤੇ ਪ੍ਰਮੋਸ਼ਨ ਕਰਨਾ, ਸੀਨੀਅਰ ਸਹਾਇਕਾਂ ਤੋਂ ਨਾਇਬ ਤਹਿਸੀਲਦਾਰ ਪਦਉੱਨਤੀ ਕੋਟਾ 25 ਫ਼ੀਸਦ ਕਰਨਾ ਅਤੇ ਹੋਰ ਜਾਇਜ਼ ਮੰਗਾ ਨੂੰ ਲੈ ਕੇ ਇਹ ਕਲਮ ਛੋੜ ਹੜਤਾਲ ਆਰੰਭ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 6 ਜੂਨ ਨੂੰ ਜਥੇਬੰਦੀ ਦੀ ਮਾਲ ਮੰਤਰੀ ਅਤੇ ਵਿੱਤ ਕਮਿਸ਼ਨਰ (ਮਾਲ) ਨਾਲ ਪੰਜਾਬ ਭਵਨ ’ਚ ਹੋਈ ਸੀ, ਜਿਸ ਦੌਰਾਨ ਅਜੇ ਤੱਕ ਮੰਗਾਂ ਸਬੰਧੀ ਸਰਕਾਰ ਵੱਲੋਂ ਲੋੜੀਂਦੇ ਕਦਮ ਨਹੀਂ ਚੁੱਕੇ ਗਏ।

Advertisement

Advertisement
Tags :
ਐਲਾਨਹੜਤਾਲਕਰਮਚਾਰੀਆਂਡੀਸੀਦਫ਼ਤਰਵੱਲੋਂ