ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਵੱਲੋਂ ਧਰਨਾ

09:07 AM Nov 14, 2024 IST
ਸੰਗਰੂਰ ’ਚ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੰਦੇ ਹੋਏ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਨਵੰਬਰ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁਲਾਜ਼ਮਾਂ ਵੱਲੋਂ ਇਥੇ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਮੰਗਾਂ ਦਾ ਹੱਲ ਨਾ ਕਰਨ ’ਤੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕੰਪਨੀ ਵੱਲੋਂ ਮੀਟਿੰਗਾਂ ਦੌਰਾਨ ਲਏ ਫ਼ੈਸਲਿਆਂ ਨੂੰ ਹਾਲੇ ਤੱਕ ਲਾਗੂ ਨਾ ਕਰਨ ਤੋਂ ਖਫ਼ਾ ਹਨ। ਸੰਘਰਸ਼ ਕਮੇਟੀ ਦੇ ਕਨਵੀਨਰ ਚਮਕੌਰ ਸਿੰਘ ਮਹਿਲਾਂ, ਕੋ-ਕਨਵੀਨਰ ਮੇਲਾ ਸਿੰਘ ਪੁੰਨਾਂਵਾਲ ਅਤੇ ਸਕੱਤਰ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂਆਂ ਗੁਰਜੰਟ ਸਿੰਘ ਉਗਰਾਹਾਂ, ਸੰਜੂ ਧੂਰੀ, ਸ੍ਰੀ ਨਿਵਾਸ ਅਤੇ ਹਰਦੀਪ ਕੁਮਾਰ ਨੇ ਦੱਸਿਆ ਕਿ ਬੀਤੀ 19 ਸਤੰਬਰ ਨੂੰ ਸੰਘਰਸ਼ ਕਮੇਟੀ ਦੀ ਮੀਟਿੰਗ ਚੀਫ਼ ਇੰਜਨੀਅਰ ਪਟਿਆਲਾ ਦੇ ਦਫ਼ਤਰ ਵਿੱਚ ਹੋਈ ਸੀ। ਇਸ ਮੀਟਿੰਗ ਵਿਚ ਜਿਹੜੇ ਫੈਸਲੇ ਲਏ ਗਏ ਸਨ, ਉਨ੍ਹਾਂ ਫੈਸਲਿਆਂ ਨੂੰ ਕਾਰਜਕਾਰੀ ਇੰਜਨੀਅਰ ਅਤੇ ਕੰਮ ਕਰ ਰਹੀ ਸਬੰਧਤ ਕੰਪਨੀ ਦੇ ਅਧਿਕਾਰੀਆਂ ਵਲੋਂ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਏ ਫੈਸਲਿਆਂ ਅਨੁਸਾਰ ਨਾ ਤਾਂ ਕਰਮਚਾਰੀਆਂ ਦੀ ਤਨਖਾਹ ਦੀ ਅਦਾਇਗੀ ਕੀਤੀ ਗਈ ਹੈ, ਜੋ ਕਿ 7 ਨਵੰਬਰ ਤੱਕ ਕੀਤੀ ਜਾਣੀ ਸੀ ਅਤੇ ਨਾ ਹੀ ਬੋਨਸ ਦੀ ਅਦਾਇਗੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਦੇ ਬਣਦੇ ਏਰੀਅਰ ਦੀ ਅਦਾਇਗੀ ਅਤੇ ਹੋਰ ਮੰਗਾਂ ਜੋ ਕਿ ਮੀਟਿੰਗ ਦੌਰਾਨ ਮੰਨੀਆਂ ਗਈਆਂ ਸਨ, ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਫੀਲਡ ਕਰਮਚਾਰੀਆਂ ਵਿਚ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ।

Advertisement

ਸਫ਼ਾਈ ਕਰਮਚਾਰੀਆਂ ਵੱਲੋਂ ਤੀਜੇ ਦਿਨ ਵੀ ਧਰਨਾ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ):

ਮਿਊਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਤਿੰਨ ਦਿਨਾਂ ਰੋਸ ਮੁਜ਼ਾਹਰਿਆਂ ਦੇ ਆਖ਼ਰੀ ਦਿਨ ਸਫ਼ਾਈ ਕਰਮਚਾਰੀਆਂ ਵੱਲੋਂ ਇਥੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੋਂ ਖਫ਼ਾ ਸਫ਼ਾਈ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਜਲਦ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਸਫ਼ਾਈ ਕਰਮਚਾਰੀ ਸੁਨਾਮ ਰੋਡ ’ਤੇ ਸਥਿਤ ਨਗਰ ਕੌਂਸਲ ਦਫ਼ਤਰ ਵਿੱਚ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਦੀ ਅਰਥੀ ਮੋਢਿਆਂ ’ਤੇ ਚੁੱਕ ਕੇ ਦਿੱਲੀ-ਲੁਧਿਆਣਾ ਹਾਈਵੇਅ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਅਰਥੀ ਫ਼ੂਕਦਿਆਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

Advertisement

Advertisement