For the best experience, open
https://m.punjabitribuneonline.com
on your mobile browser.
Advertisement

ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਮੁਲਤਵੀ

06:23 AM Oct 17, 2024 IST
ਪੀਜੀਆਈ ਦੇ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਮੁਲਤਵੀ
ਪੀਜੀਆਈ ’ਚ ਸਫਾਈ ਕਰਦੇ ਹੋਏ ਮੁਲਾਜ਼ਮ।-ਫੋਟੋ: ਪਰਦੀਪ ਤਿਵਾੜੀ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 16 ਅਕਤੂਬਰ
ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਉਪਰੰਤ ਹੱਤਿਆ ਮਾਮਲੇ ਵਿੱਚ ਇਨਸਾਫ਼ ਨੂੰ ਲੈ ਕੇ ਪੀਜੀਆਈ ਚੰਡੀਗੜ੍ਹ ਵਿੱਚ ਰੈਜ਼ੀਡੈਂਟ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਅੱਜ ਮੁਲਤਵੀ ਕਰ ਦਿੱਤੀ ਗਈ।
ਐਸੋਸੀਏਸ਼ਨ ਆਫ਼ ਰੈਜ਼ੀਡੈਂਟ ਡਾਕਟਰਜ਼ ਦੇ ਜੁਆਇੰਟ ਸਕੱਤਰ ਡਾ. ਪੇਰਗੂ ਪਰਨਿਥ ਰੈੱਡੀ ਨੇ ਕਿਹਾ ਕਿ ਡਾਕਟਰ ਮਰੀਜ਼ਾਂ ਪ੍ਰਤੀ ਆਪਣੀ ਡਿਊਟੀ ਨੂੰ ਸਮਝਦੇ ਹੋਏ ਕੰਮ ਉਤੇ ਪਰਤ ਰਹੇ ਹਨ ਪ੍ਰੰਤੂ ਐਸੋਸੀਏਸ਼ਨ ਰੋਸ ਪ੍ਰਦਰਸ਼ਨ ਜਾਰੀ ਰੱਖੇਗੀ। ਦੇਸ਼ ਦੀਆਂ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨਾਂ ਵੱਲੋਂ ਜੋ ਵੀ ਸੰਘਰਸ਼ ਦਾ ਸੱਦਾ ਆਵੇਗਾ, ਉਸ ਮੁਤਾਬਕ ਫੈਸਲਾ ਲਿਆ ਜਾਵੇਗਾ। ਦੂਜੇ ਪਾਸੇ ਆਊਟਸੋਰਸਡ ਆਧਾਰ ’ਤੇ ਕੰਮ ਕਰ ਰਹੇ ਸੈਨੇਟਰੀ ਅਟੈਂਡੈਂਟਾਂ ਤੇ ਹਾਸਪਿਟਲ ਅਟੈਂਡੈਂਟਾਂ ਵੱਲੋਂ ਤਨਖਾਹਾਂ ਦੇ ਬਕਾਏ ਰਿਲੀਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ। ਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ ਤੋਂ ਐਨਐਸਐਸ ਵਾਲੰਟੀਅਰਾਂ ਨੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੀਜੀਆਈ ਵਿੱਚ ਸਫਾਈ ਦੇ ਕੰਮ ਕਾਜ ਸਮੇਤ ਹੋਰਨਾਂ ਕੰਮਾਂ ਦਾ ਮੋਰਚਾ ਸੰਭਾਲ ਲਿਆ ਹੈ। ਹੜਤਾਲ ਕਰਕੇ ਓਪੀਡੀ, ਆਈਸੀਯੂ ਅਤੇ ਟਰੌਮਾ ਸੇਵਾਵਾਂ ਵਿੱਚ ਕੰਮ-ਕਾਜ ਪ੍ਰਭਾਵਿਤ ਹੋ ਰਿਹਾ ਹੈ। ਪੀਜੀਆਈ ਦੇ ਡਿਪਟੀ ਡਾਇਰੈਕਟਰ (ਐਡਮਿਨ) ਪੰਕਜ ਰਾਏ ਨੇ ਕਿਹਾ ਕਿ ਆਊਟਸੋਰਸਡ ਵਰਕਰਾਂ ਦੀਆਂ ਮੰਗਾਂ ਦੇ ਹੱਲ ਲਈ ਯਤਨ ਜਾਰੀ ਹਨ।

Advertisement

ਹੜਤਾਲ ਦੌਰਾਨ ਨਵੇਂ ਮਰੀਜ਼ਾਂ ਦਾ ਓਪੀਡੀਜ਼ ਵਿੱਚ ਨਹੀਂ ਹੋਵੇਗਾ ਇਲਾਜ

ਪੀਜੀਆਈ ਪ੍ਰਸ਼ਾਸਨ ਵੱਲੋਂ ਡਾਕਟਰਾਂ ਅਤੇ ਵਰਕਰਾਂ ਦੀ ਹੜਤਾਲ ਖ਼ਤਮ ਹੋਣ ਤੱਕ ਮਰੀਜ਼ਾਂ ਨੂੰ ਪੀਜੀਆਈ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਹੜਤਾਲ ਦੇ ਚਲਦਿਆਂ ਰੋਜ਼ਾਨਾ ਸਵੇਰੇ 8 ਵਜੇ ਤੋਂ ਸਵੇਰੇ 10 ਵਜੇ ਤੱਕ ਸਿਰਫ ਫਾਲੋ-ਅੱਪ ਵਾਲੇ ਮਰੀਜ਼ਾਂ ਦੀਆਂ ਰਜਿਸਟ੍ਰੇਸ਼ਨਾਂ ਹੀ ਕੀਤੀਆਂ ਜਾਣਗੀਆਂ ਤੇ ਨਵੇਂ ਮਰੀਜ਼ਾਂ ਦੀਆਂ ਰਜਿਸਟ੍ਰੇਸ਼ਨਾਂ ਨਹੀਂ ਕੀਤੀਆਂ ਜਾਣਗੀਆਂ। ਐਮਰਜੈਂਸੀ, ਟਰੌਮਾ ਅਤੇ ਆਈਸੀਯੂ ਸੇਵਾਵਾਂ ਆਮ ਵਾਂਗ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਚੋਣਵੇਂ ਮਰੀਜ਼ਾਂ ਨੂੰ ਦਾਖਲ ਨਹੀਂ ਕੀਤਾ ਜਾਵੇਗਾ ਅਤੇ ਚੋਣਵੀਆਂ ਸਰਜਰੀਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

Advertisement

Advertisement
Author Image

Advertisement