ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਕਾਨਦਾਰਾਂ ਵੱਲੋਂ ਨਿਗਮ ਨੂੰ ਹੜਤਾਲ ਦੀ ਚਿਤਾਵਨੀ

06:54 AM Nov 04, 2024 IST
ਵਿਧਾਇਕ ਗੁਰਪ੍ਰੀਤ ਗੋਗੀ ਨੂੰ ਮਿਲਣ ਜਾਂਦੇ ਹੋਏ ਦੁਕਾਨਦਾਰ।

ਗੁਰਿੰਦਰ ਸਿੰਘ
ਲੁਧਿਆਣਾ, 3 ਨਵੰਬਰ
ਸਰਾਭਾ ਨਗਰ ਮਾਰਕੀਟ ਦੇ ਦੁਕਾਨਦਾਰਾਂ ਨੇ ਨਗਰ ਨਿਗਮ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਲਵਾਰ ਤੱਕ ਸਰਾਭਾ ਨਗਰ ਮਾਰਕੀਟ ਦੀ ਪਾਰਕਿੰਗ ਸਬੰਧੀ ਕੋਈ ਫ਼ੈਸਲਾ ਨਾ ਕੀਤਾ ਗਿਆ ਤਾਂ ਉਹ ਹੜਤਾਲ ਕਰਕੇ ਪੱਕਾ ਧਰਨਾ ਦੇਣ ਲਈ ਮਜ਼ਬੂਰ ਹੋਣਗੇ। ਅੱਜ ਇੱਥੇ ਇੱਕ ਵਫ਼ਦ ਨੇ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਮੁਲਾਕਾਤ ਕਰਕੇ ਪਾਰਕਿੰਗ ਕਰਿੰਦਿਆਂ ਵੱਲੋਂ ਮਿੱਥੀ ਪਾਰਕਿੰਗ ਫ਼ੀਸ ਤੋਂ ਵੱਧ ਫ਼ੀਸ ਵਸੂਲਣ ਅਤੇ ਗਾਹਕਾਂ ਨਾਲ ਦੁਰਵਿਹਾਰ ਕਰਨ ਦਾ ਮਾਮਲਾ ਉਠਾਇਆ। ਵਿਧਾਇਕ ਗੋਗੀ ਨੇ ਭਲਕੇ ਸੋਮਵਾਰ ਨੂੰ ਇਸ ਮਾਮਲੇ ਸਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਮਿਲਣ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਵੀ ਦੁਕਾਨਦਾਰਾਂ ਵੱਲੋਂ ਸਰਾਭਾ ਨਗਰ ਮਾਰਕੀਟ ਵਿੱਚ ਪਾਰਕਿੰਗ ਫ਼ੀਸ ਖਤਮ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਵਿਧਾਇਕ ਗੋਗੀ ਨੇ ਦੁਕਾਨਦਾਰਾਂ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 31 ਅਕਤੂਬਰ ਤੱਕ ਫ਼ੈਸਲਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਪਾਰਕਿੰਗ ਫ਼ੀਸ ਮੁਆਫ਼ੀ ਕਰਨ ਦਾ ਵਾਅਦਾ ਪੂਰਾ ਨਾ ਕਰਨ ਅਤੇ ਠੇਕੇਦਾਰ ਵੱਲੋਂ ਵੱਧ ਪਾਰਕਿੰਗ ਫ਼ੀਸ ਵਸੂਲਣ ਨੂੰ ਲੈਕੇ ਦੁਕਾਨਦਾਰਾਂ ਨੇ ਵਾਅਦਾ ਪੂਰਾ ਨਾ ਹੋਣ ਕਾਰਨ ਅੱਜ ਮੁੜ ਚੇਤਾਵਨੀ ਦਿੱਤੀ ਹੈ। ਦੁਕਾਨਦਾਰਾਂ ਨੇ ਦੋਸ਼ ਲਾਇਆ ਹੈ ਕਿ ਠੇਕੇਦਾਰ ਵੱਲੋਂ ਪਾਰਕਿੰਗ ਫ਼ੀਸਾਂ ਤੋਂ ਵੱਧ ਵਸੂਲੀ ਕਰਨ ਦੇ ਨਾਲ ਨਾਲ ਗਾਹਕਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਹਾਲਾਤਾਂ ਵਿੱਚ ਉਨ੍ਹਾਂ ਦਾ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ।

Advertisement

ਕੀ ਕਹਿੰਦੇ ਨੇ ਅਧਿਕਾਰੀ

ਇਸ ਮਾਮਲੇ ਵਿੱਚ ਜ਼ੋਨ-ਡੀ ਦੀ ਤਹਿਬਾਜ਼ਾਰੀ ਸ਼ਾਖਾ ਦੇ ਅਧਿਕਾਰੀਆਂ ਨੇ ਬੇਸ਼ੱਕ ਚੁੱਪ ਧਾਰੀ ਹੋਈ ਹੈ ਪਰ ਸੁਪਰਡੈਂਟ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸ਼ਿਕਾਇਤ ਮਿਲੀ ਹੈ। ਇਸ ਪਾਰਕਿੰਗ ਸਾਈਟ ਨੂੰ ਟੈਂਡਰ ਦੇਣ ਜਾਂ ਵਧਾਉਣ ਦੀ ਪ੍ਰਕਿਰਿਆ ਮੁੱਖ ਦਫ਼ਤਰ ਰਾਹੀਂ ਹੋਣੀ ਹੈ ਅਤੇ ਇਸ ਸਬੰਧੀ ਫ਼ੈਸਲਾ ਅਗਲੇ ਦਿਨਾਂ ਦੌਰਾਨ ਕੀਤਾ ਜਾ ਸਕਦਾ ਹੈ।

Advertisement
Advertisement