ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਯੂ ’ਚ ਸੰਘਰਸ਼ ਹੋਰ ਮਘਿਆ: ਅਕਾਲੀ ਦਲ ਵੱਲੋਂ ਮੋਰਚੇ ਦੀ ਹਮਾਇਤ ਕਰਨ ਦਾ ਐਲਾਨ

10:03 PM Dec 20, 2023 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਦਸੰਬਰ

Advertisement

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦੇ ਮਾਮਲੇ ਦੇ ਇਨਸਾਫ਼ ਲਈ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਲਗਾਏ ਧਰਨੇ ਵਿੱਚ ਸੰਘਰਸ਼ ਉਸ ਵੇਲੇ ਹੋਰ ਭਖ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਐਸਓਆਈ ਕੁਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਆਪਣੀ ਟੀਮ ਨਾਲ ਧਰਨੇ ਵਿੱਚ ਸ਼ਮੂਲੀਅਤ ਕਰਕੇ ਐਲਾਨ ਕੀਤਾ ਹੈ ਕਿ ਜੇਕਰ ਇਨ੍ਹਾਂ ਵਿਦਿਆਰਥੀਆਂ ਨੂੰ ਇਨਸਾਫ ਨਾ ਮਿਲਿਆ ਤਾਂ ਐਸਓਆਈ ਤੇ ਅਕਾਲੀ ਦਲ ਸਿੱਧੇ ਤੌਰ 'ਤੇ ਸੰਘਰਸ਼ ਵਿੱਚ ਕੁੱਦੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਸ਼ਨਦੀਪ ਕੌਰ ਦੀ ਹੋਈ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਦੀ ਮੰਗ ਕੀਤੀ ਅਤੇ ਵਿਦਿਆਰਥੀਆਂ ਨੂੰ ਇਨਸਾਫ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਸ਼ਨਦੀਪ ਕੌਰ ਦੇ ਮਾਪੇ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਪ੍ਰਸ਼ਾਸਨ ਹੱਥ 'ਤੇ ਹੱਥ ਧਰਕੇ ਬੈਠਾ ਹੈ, ਜੋ ਕਿ ਬਹੁਤ ਮਾੜੀ ਗੱਲ ਹੈ।
ਉਨ੍ਹਾਂ ਪੰਜਾਬ ਸਰਕਾਰ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਦਿਆਰਥਣਾਂ ਤੇ ਵਿਦਿਆਰਥੀਆਂ ਦੇ ਬਿਆਨਾਂ ਉੱਪਰ ਬਣੀ ਦੋ ਮੈਂਬਰੀ ਕਮੇਟੀ ਵਿੱਚ ਸਿੱਧ ਹੋਏ ਦੋਸ਼ਾਂ ਤਹਿਤ ਉਕਤ ਪ੍ਰੋਫੈਸਰ ਉੱਪਰ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਸਗੋਂ ਉਲਟਾ ਯੂਨੀਵਰਸਿਟੀ ਪ੍ਰਸ਼ਾਸਨ ਪ੍ਰੋਫੈਸਰ ਨੂੰ ਲਗਾਤਾਰ ਉਸ ਨੂੰ ਬਚਾਉਣ ਲਈ ਲੱਗਿਆ ਹੋਇਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੀ ਡਰਾਇਆ, ਧਮਕਾਇਆ ਜਾ ਰਿਹਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਬੁਲੰਦ ਆਵਾਜ਼ ਨੂੰ ਕੁਚਲਣ ਲਈ ਜੋ 11 ਵਿਦਿਆਰਥੀਆਂ ਨੂੰ ਮੁਅੱਤਲ ਕਰ ਯੂਨੀਵਰਸਿਟੀ ਵਿੱਚ ਐਂਟਰੀ ਬੈਨ ਕਰਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰਕੇ ਉਹਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕਣ ਦਾ ਕੰਮ ਕੀਤਾ ਜਾ ਰਿਹਾ ਹੈ, ਉਸ ਵਿਰੁੱਧ ਸੰਘਰਸ਼ ਛੇੜਿਆ ਜਾਵੇਗਾ ਤੇ ਵਿਦਿਆਰਥੀਆਂ ਨੂੰ ਬਣਦਾ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਨਵਿੰਦਰ ਸਿੰਘ, ਯਾਦਵਿੰਦਰ, ਨਿਰਮਲਜੀਤ, ਜਸਵੀਰ ਸਿੰਘ, ਮੱਖਣ ਸਿੰਘ, ਕੁਲਦੀਪ ਸਿੰਘ, ਲਭਪ੍ਰੀਤ ਸਿੰਘ ਨਫਰੀ, ਜੁਝਾਰ ਸਿੰਘ, ਅੰਮ੍ਰਿਤ ਪਾਲ ਸਿੰਘ ਲੰਗ, ਮਨਪ੍ਰੀਤ ਸਿੰਘ ਮਾਜਰੀ ਆਦਿ ਮੌਜੂਦ ਸਨ।

Advertisement
Advertisement