ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੱਠਲ ਕਾਲਜ ਨੂੰ ਮੁੜ ਸੁਰਜੀਤ ਕਰਾਉਣ ਲਈ ਸੰਘਰਸ਼ ਜਾਰੀ

07:28 AM Nov 25, 2023 IST
ਭੱਠਲ ਕਾਲਜ ਅੱਗੇ ਧਰਨਾ ਦਿੰਦੇ ਹੋਏ ਸੰਘਰਸ਼ੀ ਕਾਮੇ।

ਲਹਿਰਾਗਾਗਾ: ਇੱਥੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਨੂੰ ਮੁੜ ਚਾਲੂ ਕਰਵਾਉਣ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਪਿਛਲੇ ਪੰਜਾਹ ਦਿਨਾਂ ਤੋਂ ਕਾਲਜ ਗੇਟ ਅੱਗੇ ਧਰਨਾ ਲਗਾਇਆ ਹੋਇਆ ਹੈ। ਧਰਨੇ ਵਿੱਚ ਕਾਲਜ ਨੂੰ ਮੁੜ ਸੁਰਜੀਤ ਕਰਕੇ ਕਰਮਚਾਰੀਆਂ ਦੀਆਂ ਰੁੱਕੀਆਂ ਤਨਖਾਹਾਂ ਦੇਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਤੇ ਭਾਰਤ ਦੀ ਕ੍ਰਾਂਤੀਕਾਰੀ ਮਜ਼ਦੂਰ ਪਾਰਟੀ ਵਿਗਾਸ ਨੇ ਵੀ ਆਪਣੀ ਹਾਜ਼ਰੀ ਲਗਵਾਈ। ਬੁਲਾਰਿਆਂ ਕਿਹਾ ਕਿ ‘ਆਪ’ ਸਰਕਾਰ ਦੀ ਕਹਿਣੀ ਤੇ ਕਰਨੀ ’ਚ ਬਹੁਤ ਫਰਕ ਹੈ ਕਿਉਂਕਿ ਸਰਕਾਰ ਕਹਿੰਦੀ ਕੁਝ ਹੋਰ ਹੈ ਤੇ ਕਰਦੀ ਕੁਝ ਹੋਰ ਹੈ। ਇੰਨੇ ਲੰਬੇ ਸਮੇਂ ਤੋਂ ਲਹਿਰਾਗਾਗਾ ਦੇ ਇੰਜਨੀਅਰਿੰਗ ਕਾਲਜ ਨੂੰ ਬਚਾਉਣ ਲਈ ਧਰਨੇ ਸਬੰਧੀ ਸਰਕਾਰ ਨੇ ਕੋਈ ਸਾਰ ਨਹੀਂ ਲਈ ਜਿਸ ਤੋਂ ਸਿੱਧਾ ਸਿੱਧਾ ਪਤਾ ਚੱਲਦਾ ਹੈ ਕਿ ਸਰਕਾਰ ਦਾ ਵਤੀਰਾ ਹੰਕਾਰ ਭਰਿਆ ਹੈ। -ਪੱਤਰ ਪ੍ਰੇਰਕ

Advertisement

Advertisement