ਜਥੇਦਾਰਾਂ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ: ਹਰਨਾਮ ਸਿੰਘ ਖ਼ਾਲਸਾ
05:06 AM Mar 31, 2025 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਮਾਰਚ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਧੱਕੇ ਨਾਲ ਸੇਵਾ ਮੁਕਤ ਕੀਤੇ ਗਏ ਤਖ਼ਤਾਂ ਦੇ ਜਥੇਦਾਰ ਜਦੋਂ ਤਕ ਬਹਾਲ ਨਹੀਂ ਹੋ ਜਾਂਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦੀਆਂ ਨਿਯੁਕਤੀਆਂ ਅਤੇ ਉਨ੍ਹਾਂ ਦੀ ਵਿਦਾਇਗੀ ਦਾ ਵਿਧੀ ਵਿਧਾਨ ਬਣਾਉਣ ਦੀ ਪੰਥ ਲੰਮੇ ਸਮੇਂ ਤੋਂ ਮੰਗ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਸਾਰੀਆਂ ਸਿੱਖ ਸੰਪਰਦਾਵਾਂ, ਸੰਪਰਦਾਵਾਂ, ਫੈਡਰੇਸ਼ਨਾਂ, ਪੰਥਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਸਿੰਘ ਸਾਹਿਬਾਨਾਂ ਦੀ ਨਿਯੁਕਤੀ ਅਤੇ ਵਿਦਾਇਗੀ ਦਾ ਵਿਧੀ ਵਿਧਾਨ ਬਣਾਵੇ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਵਲੋਂ ਤਖਤਾਂ ਦੇ ਜਥੇਦਾਰਾਂ ਦੀ ਬਹਾਲੀ ਵਾਸਤੇ ਧਰਨੇ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਦਾ ਧੰਨਵਾਦ।
Advertisement
Advertisement