ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Stubble Burning: ਪਰਾਲੀ ਸਾੜਨ ਦੇ ਮਾਮਲਿਆਂ ’ਚ ਇਜ਼ਾਫ਼ੇ ’ਤੇ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਦੀ ਜਵਾਬ ਤਲਬੀ

05:13 PM Nov 04, 2024 IST

ਨਵੀਂ ਦਿੱਲੀ, 4 ਨਵੰਬਰ
ਸੁਪਰੀਮ ਕੋਰਟ (Supreme Court of India) ਨੇ ਪੰਜਾਬ ਅਤੇ ਹਰਿਆਣਾ ਵਿੱਚ ਅਕਤੂਬਰ ਮਹੀਨੇ ਦੇ ਆਖ਼ਰੀ 10 ਦਿਨਾਂ ਦੌਰਾਨ ਖੇਤਾਂ ਵਿੱਚ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਹੋਏ ਵਾਧੇ ਬਾਰੇ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਤੋਂ ਜਵਾਬ ਤਲਬ ਕੀਤਾ ਹੈ। ਇਸੇ ਤਰ੍ਹਾਂ ਸਿਖਰਲੀ ਅਦਾਲਤ ਨੇ
ਦੀਵਾਲੀ ਮੌਕੇ ਪਟਾਕਿਆਂ ’ਤੇ ਪਾਬੰਦੀ ਲਗਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਦਿੱਲੀ ਸਰਕਾਰ ਤੇ ਦਿੱਲੀ ਪੁਲੀਸ ਨੂੰ ਵੀ ਜਵਾਬ ਦੇਣ ਲਈ ਕਿਹਾ ਹੈ।
ਦੀਵਾਲੀ ਦੌਰਾਨ ਦਿੱਲੀ ਵਿਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧਣ ਦਾ ਸਖ਼ਤ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਸਰਕਾਰ ਅਤੇ ਦਿੱਲੀ ਪੁਲੀਸ ਕਮਿਸ਼ਨਰ ਤੋਂ ਪਟਾਕਿਆਂ 'ਤੇ ਪਾਬੰਦੀ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਮੰਗੀ ਹੈ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਅਖਬਾਰਾਂ ਦੀਆਂ ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਨ੍ਹਾਂ ਵਿੱਚ ਅਦਾਲਤੀ ਆਦੇਸ਼ਾਂ ਦੀ ਵੱਡੇ ਪੱਧਰ ’ਤੇ ਉਲੰਘਣਾ ਹੋਣ ਦਾ ਜ਼ਿਕਰ ਕੀਤਾ ਗਿਆ ਸੀ।
ਇਸ ਲਈ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲੀਸ ਨੂੰ ਪਾਬੰਦੀ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਬੈਂਚ ਨੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਦਿੱਲੀ ਵਿਚ ਪਟਾਕਿਆਂ ਦੀ ਵਿਕਰੀ, ਪੈਦਾਵਾਰ ਅਤੇ ਇਨ੍ਹਾਂ ਨੂੰ ਚਲਾਉਣ 'ਤੇ ਪਾਬੰਦੀ ਦੇ ਸਾਰੇ ਆਦੇਸ਼ ਰਿਕਾਰਡ 'ਤੇ ਰੱਖੇ ਜਾਣ। ਅਸੀਂ ਦਿੱਲੀ ਪੁਲੀਸ ਕਮਿਸ਼ਨਰ ਨੂੰ ਵੀ ਨੋਟਿਸ ਜਾਰੀ ਕਰ ਰਹੇ ਹਾਂ ਕਿ ਪੁਲੀਸ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀ ਕਾਰਵਾਈ ਕੀਤੀ ਅਤੇ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਕਿਹੜੇ ਕਦਮ ਚੁੱਕੇ ਗਏ।”
ਜਵਾਬ ਇੱਕ ਹਫ਼ਤੇ ਦੇ ਅੰਦਰ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਸੈਂਟਰ ਫਾਰ ਸਾਇੰਸ ਐਂਡ ਐਨਵਾਇਰਮੈਂਟ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਇਹ ਸਪੱਸ਼ਟ ਹੈ ਕਿ 2024 ਵਿੱਚ ਦੀਵਾਲੀ ਦੀ ਰਾਤ ਪਿਛਲੇ ਦੋ ਸਾਲਾਂ - 2022 ਅਤੇ 2023 ਦੇ ਮੁਕਾਬਲੇ ਜ਼ਿਆਦਾ ਗਰਮ ਸੀ।
ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਅਕਤੂਬਰ ਮਹੀਨੇ ਦੇ ਪਿਛਲੇ 10 ਦਿਨਾਂ ਦੌਰਾਨ ਖੇਤਾਂ ਵਿੱਚ ਅੱਗ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਏ ਵਾਧੇ ਬਾਰੇ 14 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਬੈਂਚ ਨੇ ਕਿਹਾ, ‘‘ਪਟਾਕਿਆਂ 'ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਲਈ ਕੁਝ ਸਖ਼ਤ ਕਾਰਵਾਈ ਦੀ ਲੋੜ ਹੈ, ਜਿਵੇਂ ਕਿ ਉਨ੍ਹਾਂ ਦੇ ਅਹਾਤੇ ਨੂੰ ਸੀਲ ਕਰਨਾ।’’ ਬੈਂਚ ਨੇ ਨਾਲ ਹੀ ਕਿਹਾ ਕਿ ਅਦਾਲਤ ਵੱਲੋਂ 2025 ਦੀ ਦੀਵਾਲੀ ਦੌਰਾਨ ਪਟਾਕਿਆਂ 'ਤੇ ਪਾਬੰਦੀ ਬਾਰੇ ਅਦਾਲਤੀ ਹੁਕਮਾਂ ਦਾ ਸਹੀ ਪਾਲਣ ਯਕੀਨੀ ਬਣਾਉਣ ਜ਼ਰੂਰ ‘ਕੁਝ ਕੀਤਾ ਜਾਵੇਗਾ’। ਪੀਟੀਆੲੀ

Advertisement

Advertisement