For the best experience, open
https://m.punjabitribuneonline.com
on your mobile browser.
Advertisement

Stubble Burning: ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

02:00 PM Oct 23, 2024 IST
stubble burning  ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ
ਸੰਕੇਤਕ ਤਸਵੀਰ
Advertisement

ਨਵੀਂ ਦਿੱਲੀ, 23 ਅਕਤੂਬਰ

Advertisement

Stubble Burning: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਖਿਚਾਈ ਕਰਦਿਆਂ ਵਾਤਾਵਰਣ ਸੁਰੱਖਿਆ ਕਾਨੂੰਨ ਨੂੰ “ਸ਼ਕਤੀਹੀਣ” ਦੱਸਿਆ ਅਤੇ ਕਿਹਾ ਕਿ ਸੀਏਕਿਊਐਮ ਐਕਟ ਦੇ ਤਹਿਤ ਜੋ ਕਿ ਪਰਾਲੀ ਸਾੜਨ ਲਈ ਜੁਰਮਾਨੇ ਨਾਲ ਸਬੰਧਤ ਹੈ, ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਜਸਟਿਸ ਅਭੈ ਐਸ ਓਕਾ, ਅਹਿਸਾਨੂਦੀਨ ਅਮਾਨੁੱਲਾ ਅਤੇ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਕੌਮੀ ਰਾਜਧਾਨੀ ਖੇਤਰ ਅਤੇ ਆਸਪਾਸ ਖੇਤਰ ਐਕਟ 2021 (ਸੀਏਕਿਊਐਮ ਐਕਟ) ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਵਿਵਸਥਾ ਨੂੰ ਲਾਗੂ ਕਰਨ ਲਈ ਲੋੜੀਂਦੀ ਮਸ਼ੀਨਰੀ ਬਣਾਏ ਬਿਨਾਂ ਹੀ ਬਣਾਇਆ ਗਿਆ ਸੀ।

Advertisement

ਇਸ ਮੌਕੇ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੇ ਕਿਹਾ ਕਿ ਸੀਏਕਿਊਐਮ ਐਕਟ ਦੀ ਧਾਰਾ 15 ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਸਦੇ ਲਈ ਨਿਯਮ 10 ਦਿਨਾਂ ਵਿੱਚ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਨਿਰਣਾਇਕ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ ਅਤੇ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ।
ਭਾਟੀ ਨੇ ਦੱਸਿਆ ਕਿ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਪੰਜਾਬ ਅਤੇ ਹਰਿਆਣਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਉਧਰ ਬੈਂਚ ਨੇ ਸੀਏਕਿਊਐਮ (CAQM) ਨੂੰ ਪੁੱਛਿਆ ਕਿ ਤੁਹਾਡੇ ਨੋਟਿਸ ਨੂੰ ਕੌਣ ਗੰਭੀਰਤਾ ਨਾਲ ਲੈ ਰਿਹਾ ਹੈ ਕਿਉਂਕਿ ਕਾਨੂੰਨ ਦੇ ਤਹਿਤ ਪ੍ਰਕਿਰਿਆ ਪ੍ਰਦਾਨ ਨਹੀਂ ਕੀਤੀ ਗਈ ਹੈ। ਬੈਂਚ ਨੇ ਕਿਹਾ, "ਕਿਰਪਾ ਕਰਕੇ ਸੀਏਕਿਊਐਮ CAQM ਦੇ ਆਪਣੇ ਚੇਅਰਪਰਸਨ ਨੂੰ ਕਹੋ ਕਿ ਉਹ ਇਨ੍ਹਾਂ ਅਧਿਕਾਰੀਆਂ ਨੂੰ ਜ਼ਮਾਨਤ ਨਾ ਦੇਣ। ਅਸੀਂ ਜਾਣਦੇ ਹਾਂ ਕਿ ਜ਼ਮੀਨੀ ਪੱਧਰ 'ਤੇ ਕੀ ਹੋ ਰਿਹਾ ਹੈ।"

ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਕਰ ਚੁੱਕੀ ਹੈ ਖਿਚਾਈ

ਭਾਟੀ ਨੇ ਦੱਸਿਆ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿੱਚ ਪਰਾਲੀ ਸਾੜਨ ਦੇ 1000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। 16 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਦੋਸ਼ੀ ਪਾਏ ਗਏ ਉਲੰਘਣਾ ਕਰਨ ਵਾਲਿਆਂ ’ਤੇ ਮੁਕੱਦਮਾ ਨਾ ਚਲਾਉਣ ’ਤੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਖਿਚਾਈ ਕੀਤੀ ਸੀ ਅਤੇ ਰਾਜ ਦੇ ਮੁੱਖ ਸਕੱਤਰਾਂ ਨੂੰ ਸਪੱਸ਼ਟੀਕਰਨ ਲਈ 23 ਅਕਤੂਬਰ ਨੂੰ ਇਸ ਦੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਸੀ।

ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸੀਏਕਿਊਐਮ (CAQM) ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਕੋਈ ਕਦਮ ਨਾ ਚੁੱਕਣ ’ਤੇ ਸੁਪਰੀਮ ਕੋਰਟ ਨਾਰਾਜ਼ ਹੈ। ਪੀਟੀਆਈ

Advertisement
Tags :
Author Image

Puneet Sharma

View all posts

Advertisement