ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਪ੍ਰਬੰਧਨ: ਸਹਿਕਾਰੀ ਸਭਾਵਾਂ ਦੇ ਪ੍ਰਤੀਨਿਧਾਂ ਨਾਲ ਏਡੀਸੀ ਵੱਲੋਂ ਮੀਟਿੰਗ

08:35 AM Sep 26, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 25 ਸਤੰਬਰ
ਆਗਾਮੀ ਝੋਨੇ ਦੇ ਸੀਜ਼ਨ ਮੌਕੇ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਢੁਕਵੀਂ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਹਿਕਾਰੀ ਸਭਾਵਾਂ ਕੋਲ ਪੂਰੀ ਮਸ਼ੀਨਰੀ ਹੋਵੇ। ਇਸ ਮੌਕੇ ਸਹਿਕਾਰੀ ਸਭਾਵਾਂ ਵਲੋਂ ਏਡੀਸੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਭਾਵਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਵਾਸਤੇ ਲੋਨ ਸਹਿਕਾਰੀ ਬੈਂਕਾਂ ਤੋਂ ਲੈਣ ਦੀ ਇਜਾਜ਼ਤ ਨਹੀਂ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਸਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲਿਖਤੀ ਤੌਰ ‘ਤੇ ਖੇਤੀਬਾੜੀ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਤੋਂ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਸਹਿਯੋਗ ਦੀ ਮੰਗ ਕੀਤੀ।

Advertisement

Advertisement