For the best experience, open
https://m.punjabitribuneonline.com
on your mobile browser.
Advertisement

ਪਰਾਲੀ ਪ੍ਰਬੰਧਨ: ਖੇਤੀਬਾੜੀ ਅਫ਼ਸਰ ਨੂੰ ਮੁਅੱਤਲ ਕਰਨ ਦਾ ਵਿਰੋਧ

06:43 AM Oct 31, 2024 IST
ਪਰਾਲੀ ਪ੍ਰਬੰਧਨ  ਖੇਤੀਬਾੜੀ ਅਫ਼ਸਰ ਨੂੰ ਮੁਅੱਤਲ ਕਰਨ ਦਾ ਵਿਰੋਧ
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 30 ਅਕਤੂਬਰ
ਪੰਜਾਬ ਖੇਤੀਬਾੜੀ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਨੇ ਬੱਸੀ ਪਠਾਣਾਂ ਬਲਾਕ ਖੇਤੀਬਾੜੀ ਅਫ਼ਸਰ ਕਿਰਪਾਲ ਸਿੰਘ ਨੂੰ ਮੁਅੱਤਲ ਕਰਨ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਅਤੇ ਨੌਕਰੀ ਤੋਂ ਮੁਅੱਤਲ ਕਰਕੇ ਬੇਲੋੜਾ ਦਬਾਅ ਬਣਾ ਕੇ ਸਹਿਮ ਦਾ ਮਾਹੌਲ ਸਿਰਜਣ ਦਾ ਦੋਸ਼ ਲਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਲਿਖੇ ਪੱਤਰ ’ਚ ਸਾਰੇ ਮੁਲਜ਼ਮ ਪਰਾਲੀ ਪ੍ਰਬੰਧਨ ਮਹਿੰਮ ’ਚ ਇਮਾਨਦਾਰੀ ਨਾਲ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਫਿਰ ਵੀ ਪੰਜਾਬ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਕੋਈ ਕਾਰਵਾਈ ਕਰਨ ਵਾਸਤੇ ਕੋਈ ਨਾਜਾਇਜ਼ ਨੋਟਿਸ ਜਾਰੀ ਕੀਤਾ ਗਿਆ ਤਾਂ ਉਹ ਸੰਘਰਸ਼ ਅਤੇ ਪਰਾਲੀ ਪ੍ਰਬੰਧਨ ਦਾ ਮੁਕੰਮਲ ਤੌਰ ’ਤੇ ਬਾਈਕਾਟ ਕਰਨ ਲਈ ਮਜਬੂਰ ਹੋਣਗੇ।
ਉਨ੍ਹਾਂ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਦੌਰਾਨ ਅਜਿਹੇ ਹੀ ਕਥਿਤ ਦਬਾਅ ਵਾਲੇ ਮਾਹੌਲ ਵਿੱਚ ਡਿਊਟੀ ਕਰ ਰਹੇ ਸਾਥੀ ਰਿਟਰਨਿੰਗ ਅਫਸਰ-ਕਮ-ਖੇਤੀਬਾੜੀ ਵਿਸਥਾਰ ਅਫ਼ਸਰ ਜਗਮੋਹਨ ਕੁਮਾਰ, ਜ਼ਿਲ੍ਹਾ ਗੁਰਦਾਸਪੁਰ, ਪ੍ਰਸ਼ਾਸਨ ਵੱਲੋਂ ਬਣਾਏ ਦਬਾਅ ਦੀ ਭੇਟ ਚੜ੍ਹ ਗਏ ਸਨ। ਹੁਣ ਬੱਸੀ ਪਠਾਣਾਂ ਬਲਾਕ ਖੇਤੀਬਾੜੀ ਅਫ਼ਸਰ ਕਿਰਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਖੇਤੀਬਾੜੀ ਵਿਭਾਗ ਦੇ ਸਮੂਹ ਦੀਆਂ ਜਥੇਬੰਦੀਆਂ ਨੇ ਮੰਗ ਕੀਤੀ ਕਿ ਕਿਸਾਨਾਂ ਪ੍ਰਤੀ ਕੋਈ ਵੀ ਕਾਰਵਾਈ ਖੇਤੀਬਾੜੀ ਮੁਲਾਜ਼ਮਾਂ ਰਾਹੀਂ ਨਾ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦਾ ਖੇਤੀਬਾੜੀ ਵਿਭਾਗ ਪ੍ਰਤੀ ਵਿਸ਼ਵਾਸ ਬਣਿਆ ਰਹੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੁਲਾਜ਼ਮਾਂ ਦਾ ਕਿਸਾਨਾਂ ਦੇ ਨਾਲ ਨਹੁੰ ਮਾਸ ਦਾ ਰਿਸ਼ਤਾ ਹੈ। ਖੇਤੀਬਾੜੀ ਦੇ ਮੁਲਾਜਮਾਂ ਵੱਲੋਂ ਇਨ੍ਹਾਂ ਕਿਸਾਨਾਂ ਦੇ ਵਿਰੁੱਧ ਕਾਰਵਾਈ ਕਰਨ ਨਾਲ ਇਸ ਰਿਸ਼ਤੇ ਵਿੱਚ ਦਰਾੜ ਆ ਰਹੀ ਹੈ। ਵਿਭਾਗ ਦੇ ਸੇਵਾਮੁਕਤ ਡਿਪਟੀ ਡਾਇਰੈਕਟਰ ਖੇਤੀ ਵਿਗਿਆਨੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਜ਼ਿੰਮੇਵਾਰੀ ਤੇ ਡਿਊਟੀ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਨਿਭਾਈ ਜਾ ਰਹੀ ਹੈ। ਜੇ ਕਿਸਾਨ ਪਰਾਲੀ ਨੂੰ ਅੱਗ ਲਾਉਂਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਪੁਲੀਸ ਵਿਭਾਗ ਨੇ ਕਰਨੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮਾਮਲਾ ਕਿਸਾਨਾਂ ਤੇ ਮੁਲਾਜ਼ਮਾਂ ਨੂੰ ਮੁਅੱਤਲ ਜਾਂ ਜਵਾਬ ਤਲਬੀ ਦੀ ਕਾਰਵਾਈ ਕਰ ਕੇ ਹੱਲ ਨਹੀਂ ਹੋ ਸਕਦਾ।

Advertisement

ਅਨੁਰਾਗ ਵਰਮਾ ਨੇ ਜਾਰੀ ਕੀਤੇ ਮੁਅੱਤਲੀ ਦੇ ਹੁਕਮ

ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਨੁਰਾਗ ਵਰਮਾ ਨੇ ਬਲਾਕ ਖੇਤੀਬਾੜੀ ਅਫ਼ਸਰ ਬੱਸੀ ਪਠਾਣਾਂ ਕਿਰਪਾਲ ਸਿੰਘ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਨੂੰ ਪਰਾਲੀ ਪ੍ਰਬੰਧਨ ਡਿਉਟੀ ਵਿਚ ਕੁਤਾਹੀ ਤੇ ਸਬੰਧਤ ਅਧਿਕਾਰੀਆਂ ਨੂੰ ਰਿਪੋਰਟਾਂ ਨਾ ਮੁਹੱਈਆ ਕਰਵਾਉਣ ਕਰ ਕੇ ਪੰਜਾਬ ਸਿਵਲ ਸੇਵਾਵਾਂ ਸਜਾ ਤੇ ਅਪੀਲ ਨਿਯਮਾਂ ਤਹਿਤ ਸੇਵਾ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

Advertisement

Advertisement
Author Image

Advertisement