ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਪ੍ਰਬੰਧਨ: ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

06:12 AM Nov 12, 2023 IST
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 11 ਨਵੰਬਰ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਅਮਰਗੜ੍ਹ ਅਤੇ ਮਾਲੇਰਕੋਟਲਾ ਸਬ ਡਿਵੀਜ਼ਨ ਦਾ ਦੌਰਾ ਕਰ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਪਰਾਲੀ ਤੋਂ ਬਜਿਲੀ ਬਣਾਉਣ ਵਾਲੀ ਫਰਮ ਵੱਲੋਂ ਭੁਰਥਲਾ ਮੰਡੇਰ, ਚੌਂਦਾ ਅਤੇ ਅਮਰਗੜ੍ਹ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਸਟੋਰ ਕਰਨ ਵਾਲੇ ਸਥਾਨਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਪਿੰਡ ਕੇਲੋਂ, ਤੱਖਰ ਕਲਾਂ, ਮਹਬਿੂਬਪੁਰਾ, ਸਿਕੰਦਰਪੁਰਾ, ਬੁਕਣਵਾਲ, ਫ਼ਿਰੋਜ਼ਪੁਰ ਕੁਠਾਲਾ, ਕਾਸਿਮਪੁਰ, ਨੱਥੋਹੇੜੀ, ਸੇਖੂਪੁਰ ਕਲਾਂ, ਧਨੋ ਅਤੇ ਅਮਾਮਗੜ੍ਹ ਪਿੰਡਾਂ ਦੇ ਖੇਤਾਂ ਦਾ ਮੁਆਇਨਾ ਕੀਤਾ।
ਐੱਸਡੀਐੱਮ ਹਰੰਬਸ ਸਿੰਘ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦਫਾ 144 ਅਧੀਨ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ, ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਤੋਂ ਰੋਕਣ, ਵਾਤਾਵਰਨ ਨੂੰ ਸੁਰੱਖਿਅਤ ਕਰਨ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਮਾਰੂ ਪ੍ਰਭਾਵਾਂ ਨੂੰ ਰੋਕਣ ਦੇ ਮੰਤਵ ਲਈ ਵੱਖ-ਵੱਖ ਵਿਭਾਗਾਂ ਦੇ ਕਰੀਬ 25 ਕਲੱਸਟਰ ਅਤੇ 192 ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਪਰਾਲੀ ਸਾੜਨ ਤੋਂ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖ਼ਤੀ ਨਾਲ ਕਰਨੀ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਜਾਗਰੂਕ ਕਰ ਰਹੇ ਹਨ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਨੀਰਜ ਕਟਿਆਲ ਨੇ ਕਿਹਾ ਕਿ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ।

Advertisement

Advertisement